ਕੋਟਕਪੂਰਾ ਗੋਲੀਕਾਂਡ : ਨਾਮਜ਼ਦ ਮੁਲਾਜ਼ਮਾਂ ਦੀ ਅਗਲੀ ਪੇਸ਼ੀ 3 ਅਗਸਤ ਨੂੰ

ਫਰੀਦਕੋਟ – ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵਲੋਂ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਏਕਤਾ ਉੱਪਲ ਦੀ ਅਦਾਲਤ ‘ਚ ਦਾਇਰ ਕੀਤੇ ਗਏ ਚਲਾਨ ‘ਚ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਨਾਜ਼ਮਦ ਕੀਤਾ ਗਿਆ ਸੀ। ਨਾਮਜ਼ਦ ਮੁਲਾਜ਼ਮਾਂ ‘ਚੋਂ ਸਾਬਕਾ ਐੱਸ.ਐੱਸ.ਪੀ ਚਰਨਜੀਤ ਸਿੰਘ ਸ਼ਰਮਾ ਨੂੰ ਛੱਡ ਕੇ ਬਾਕੀ ਸਾਰੇ ਮੁਲਾਜ਼ਮ ਅੱਜ ਮਾਣਯੋਗ ਅਦਾਲਤ ‘ਚ ਪੇਸ਼ ਹੋਏ, ਜਿਨ੍ਹਾਂ ਦੀ ਸੁਣਵਾਈ 3 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਵਕੀਲਾਂ ਦੀ ਚੱਲ ਰਹੀ ਹੜਤਾਲ ਦੇ ਕਾਰਨ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ‘ਤੇ ਕੋਈ ਕਾਰਵਾਈ ਨਹੀਂ ਹੋ ਸਕੀ।