ਜਲੰਧਰ — ਜਲੰਧਰ ਦੀ ਬਸਤੀ ਨੌ ‘ਚ ਸਥਿਤ ਮੁਹੱਲਾ ਗਣੇਸ਼ ਨਗਰ ‘ਚ ਇਕ ਸਪੋਰਟਸ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ।
ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਪਹੁੰਚੀਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਵੱਲੋਂ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ।















