ਰਾਜਸਥਾਨ : ਬੀਕਾਨੇਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਘਰਾਂ ‘ਚੋਂ ਬਾਹਰ ਆਏ ਲੋਕ

ਬੀਕਾਨੇਰ— ਰਾਜਸਥਾਨ ਦੇ ਬੀਕਾਨੇਰ ‘ਚ ਐਤਵਾਰ ਯਾਨੀ ਕਿ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.5 ਦਰਜ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਵੇਰੇ 10:36 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਸਥਾਨਕ ਲੋਕਾਂ ‘ਚ ਅਫੜਾ-ਦਫੜੀ ਦੀ ਸਥਿਤੀ ਪੈਦਾ ਹੋ ਗਈ। ਇਸ ਦੌਰਾਨ ਲੋਕ ਦਫਤਰਾਂ ਅਤੇ ਘਰਾਂ ‘ਚੋਂ ਬਾਹਰ ਨਿਕਲ ਆਏ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।