ਨਵੀਂ ਦਿੱਲੀ— ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਆਈ.ਐੱਨ.ਐਕਸ. ਮੀਡੀਆ ਕੇਸ ‘ਚ ਤਿਹਾੜ ਜੇਲ ‘ਚ ਬੰਦ ਹਨ। ਹੁਣ ਚਿਦਾਂਬਰਮ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਪੁੱਛ-ਗਿੱਛ ਕਰੇਗੀ। ਬੁੱਧਵਾਰ ਨੂੰ ਤਿਹਾੜ ਜੇਲ ‘ਚ ਚਿਦਾਂਬਰਮ ਤੋਂ ਪੁੱਛ-ਗਿੱਛ ਹੋਵੇਗੀ ਅਤੇ ਲੋੜ ਪਈ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ।














