ਸਵੇਰੇ ਖ਼ਾਲੀ ਪੇਟ ਪਾਣੀ ਪੀਣ ਦੇ ਫ਼ਾਇਦਿਆਂ ਬਾਰੇ ਤਾਂ ਤੁਸੀਂ ਜਾਣਦੇ ਹੋਵੋਗੇ। ਕੁੱਝ ਲੋਕ ਖ਼ਾਲੀ ਪੇਟ ਸ਼ਹਿਦ ਅਤੇ ਨਿੰਬੂ ਵਾਲਾ ਪਾਣੀ ਪੀਂਦੇ ਹਨ ਤਾਂ ਜੋ ਪੇਟ ਅਤੇ ਮੋਟਾਪੇ ਦੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਨਾਲ ਸ਼ਰੀਰ ਦੇ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇਕਰ ਇਸ ‘ਚ ਥੋੜੀ ਜਿਹੀ ਹਲਦੀ ਮਿਲਾ ਦਿੱਤੀ ਜਾਵੇ ਤਾਂ ਤੁਸੀਂ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਸ਼ਰੀਰ ਨੂੰ ਸਿਹਤਮੰਦ ਬਣਾਉਣ ‘ਚ ਹਲਦੀ ਕਾਫ਼ੀ ਸਹਾਈ ਹੈ। ਰੋਜ਼ਾਨਾ ਹਲਦੀ ਵਾਲਾ ਪਾਣੀ ਨਾਲ ਹਾਜ਼ਮਾ ਠੀਕ ਰਹਿੰਦਾ ਹੈ ਅਤੇ ਜੋੜਾਂ ‘ਚ ਹੋਣ ਵਾਲਾ ਦਰਦ ਠੀਕ ਹੋ ਜਾਂਦਾ ਹੈ। ਨਿਰੋਗ ਰਹਿਣ ਲਈ ਹਲਦੀ ਵਾਲਾ ਪਾਣੀ ਪੀਣਾ ਚਾਹੀਦਾ ਹੈ। ਆਓ ਜਾਣਦੇ ਹਾਂ ਹਲਦੀ ਵਾਲਾ ਪਾਣੀ ਪੀਣ ਦੇ ਫ਼ਾਇਦਿਆਂ ਬਾਰੇ:
ਹਲਦੀ ਦਾ ਪਾਣੀ ਪੀਣ ਦਾ ਤਰੀਕਾ – ਇੱਕ ਗਲਾਸ ਗੁਣਗੁਣੇ ਪਾਣੀ ‘ਚ ਅੱਧੇ ਨਿੰਬੂ ਦਾ ਰਸ, ਸ਼ਹਿਦ ਅਤੇ ਅੱਧਾ ਛੋਟਾ ਚੱਮਚ ਹਲਦੀ ਦਾ ਪਾਊਡਰ ਮਿਲਾ ਕੇ ਰੋਜ਼ਾਨਾ ਪੀਓ।
ਐਂਟੀਔਕਸੀਡੈਂਟ ਨਾਲ ਭਰਪੂਰ – ਹਲਦੀ ਬਹੁਤ ਹੀ ਵਧੀਆ ਐਂਟੀਔਕਸੀਡੈਂਟ ਹੈ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਐਲਰਜੀ ਅਤੇ ਬੀਮਾਰੀ ਨਾਲ ਲੜਨ ਦੀ ਸ਼ਕਤੀ ਆ ਜਾਂਦੀ ਹੈ।
ਕੈਂਸਰ ਨਾਲ ਲੜਨ ‘ਚ ਸਹਾਈ – ਹਲਦੀ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨਾਲ ਲੜਨ ‘ਚ ਮਦਦ ਕਰਦੀ ਹੈ।
ਪਾਚਨ ਕਿਰਿਆ ਰਹਿੰਦੀ ਹੈ ਤੰਦਰੁਸਤ – ਹਲਦੀ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਤੰਦਰੁਸਤ ਹੁੰਦੀ ਹੈ ਜਿਸ ਨਾਲ ਤੁਸੀਂ ਆਸਾਨੀ ਨਾਲ ਕਿਸੇ ਵੀ ਖਾਣ ਵਾਲੀ ਚੀਜ਼ ਨੂੰ ਪਚਾ ਲੈਂਦੇ ਹੋ।
ਸੋਜ ਦੀ ਪਰੇਸ਼ਾਨੀ – ਸੋਜ ਦੀ ਪਰੇਸ਼ਾਨੀ ਹੋਵੇ ਤਾਂ ਜ਼ਿਆਦਾ ਹਲਦੀ ਦੀ ਵਰਤੋਂ ਕਰੋ। ਇਸ ‘ਚ ਮੌਜੂਦ ਕਮਕਯੂਮਿਨ ਰਸਾਇਣ ਦਵਾਈ ਦਾ ਕੰਮ ਕਰਦਾ ਹੈ।
ਦਿਮਾਗ਼ ਹੁੰਦਾ ਹੈ ਤੇਜ਼ – ਹਲਦੀ ਦਾ ਪਾਣੀ ਪੀਣ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਯਾਦਦਾਸ਼ਤ ਸ਼ਕਤੀ ‘ਚ ਵੀ ਵਾਧਾ ਹੁੰਦਾ ਹੈ।
ਗਠੀਏ ‘ਚ ਫ਼ਾਇਦੇਮੰਦ – ਗਠੀਏ ਦੇ ਰੋਗੀ ਲਈ ਹਲਦੀ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਰੋਜ਼ਾਨਾ ਹਲਦੀ ਦੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।
ਸ਼ੂਗਰ ‘ਚ ਫ਼ਾਇਦੇਮੰਦ – ਹਲਦੀ ‘ਚ ਗਲੂਕੋਜ਼ ਦੀ ਮਾਤਰਾ ਘੱਟ ਹੁੰਦੀ ਹੈ ਜੋ ਸ਼ੂਗਰ ਦੇ ਰੋਗੀ ਲਈ ਬੇਹੱਦ ਲਾਭਕਾਰੀ ਹੈ।
ਅੰਦਰੂਨੀ ਸੱਟ ਨੂੰ ਕਰਦੀ ਹੈ ਜਲਦੀ ਠੀਕ – ਅੰਦਰੂਨੀ ਸੱਟ ਲੱਗਣ ‘ਤੇ ਹਲਦੀ ਦਾ ਦੁੱਧ ਪੀਣ ਨਾਲ ਜ਼ਖਮ ਜਲਦੀ ਭਰ ਜਾਂਦਾ ਹੈ ਕਿਉਂਕਿ ਇਸ ‘ਚ ਐਂਟੀਬੈਕਟੀਰੀਅਲ ਅਤੇ ਐਂਟੀਸੈਪਟਿਕ ਗੁਣਾਂ ਕਾਰਨ ਅੰਦਰੂਨੀ ਸੱਟਾਂ ਜਲਦੀ ਠੀਕ ਹੋ ਜਾਂਦੀਆਂ ਹਨ।
ਖ਼ੂਨ ਨੂੰ ਕਰੇ ਸਾਫ਼ – ਹਲਦੀ ਵਾਲਾ ਪਾਣੀ ਪੀਣ ਨਾਲ ਖ਼ੂਨ ਸਾਫ਼ ਹੁੰਦਾ ਹੈ ਜਿਸ ਨਾਲ ਚਮੜੀ ਸਬੰਧੀ ਪਰੇਸ਼ਾਨੀਆਂ ਖਤਮ ਹੁੰਦੀਆਂ ਹਨ।
ਦਿਲ ਦੇ ਰੋਗ ਕਰੇ ਦੂਰ ਅਤੇ ਜ਼ਹਿਰੀਲੇ ਪਦਾਰਥਾਂ ਨੂੰ ਕੱਢੇ ਬਾਹਰ – ਇਸ ਪਾਣੀ ਨੂੰ ਲਗਾਤਾਰ ਪੀਂਦੇ ਰਹਿਣ ਨਾਲ ਕੋਲੇਸਟਰੋਲ ਠੀਕ ਰਹਿੰਦਾ ਹੈ ਜਿਸ ਨਾਲ ਦਿਲ ਸਬੰਧੀ ਬੀਮਾਰੀਆਂ ਨਹੀਂ ਹੁੰਦੀਆਂ। ਗਰਮ ਪਾਣੀ ‘ਚ ਨਿੰਬੂ, ਹਲਦੀ ਪਾਊਡਰ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸ਼ਰੀਰ ਦੀ ਗੰਦਗੀ ਯੂਰਿਨ ਦੁਆਰਾ ਬਾਹਰ ਨਿਕਲ ਜਾਂਦੀ ਹੈ।
ਸੂਰਜਵੰਸ਼ੀ










