ਕੱਚੇ ਪਿਆਜ਼ ਦੇ ਹੈਰਾਨੀਜਨਕ ਫ਼ਾਇਦੇ

ਪਿਆਜ਼ ਦੀ ਵਰਤੋਂ ਹਰ ਸਬਜ਼ੀ ‘ਚ ਕੀਤੀ ਜਾਂਦੀ ਹੈ। ਪਿਆਜ਼ ‘ਚ ਵਾਇਟਾਮਿਨ C, ਫ਼ੌਲਿਕ ਐਸਿਡ ਅਤੇ ਕੈਲਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਗਰਮੀ ਦੇ ਮੌਸਮ ‘ਚ ਪਿਆਜ਼ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਕੱਚਾ ਪਿਆਜ਼ ਖਾਣ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਹਫ਼ਤੇ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਦੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ ਜਿਸ ਦੇ ਜ਼ਰੀਏ ਤੁਸੀਂ ਅਨੇਕਾਂ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।
ਦਿਲ ਸਬੰਧੀ ਸਮੱਸਿਆ ਤੋਂ ਛੁਟਕਾਰਾ – ਪਿਆਜ਼ ਦਿਲ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਪਿਆਜ਼ ਖਾਣ ਨਾਲ ਦਿਲ ਸਬੰਧੀ ਸਮੱਸਿਆ, ਕੋਲੈਸਟਰੋਲ, BP, ਆਦਿ ਵਰਗੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ।
ਕਬਜ਼ ਤੋਂ ਮਿਲੇ ਛੁਟਕਾਰਾ – ਪਿਆਜ਼ ‘ਚ ਅਜਿਹੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੇ ਹਨ। ਇਸ ਲਈ ਰੋਜ਼ਾਨਾ ਪਿਆਜ਼ ਦੀ ਵਰਤੋਂ ਸਲਾਦ ਦੇ ਰੂਪ ‘ਚ ਕਰਨੀ ਚਾਹੀਦੀ ਹੈ।
ਬਲੱਡ ਪ੍ਰੈਸ਼ਰ ਤੋਂ ਕਰੇ ਬਚਾਅ – ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਪਿਆਜ਼ ਵਰਦਾਨ ਦੀ ਤਰ੍ਹਾਂ ਸਾਬਿਤ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਇੱਕ ਕੱਚਾ ਪਿਆਜ਼ ਜ਼ਰੂਰ ਖਾਣਾ ਚਾਹੀਦਾ ਹੈ।
ਪੱਥਰੀ ਦੀ ਸਮੱਸਿਆ ਤੋਂ ਦੇਵੇ ਛੁਟਕਾਰਾ – ਜੋ ਲੋਕ ਪੱਥਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਉਨ੍ਹਾਂ ਨੂੰ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਗ਼ਲਤ ਖਾਣ-ਪੀਣ ਦੀ ਵਜ੍ਹਾ ਨਾਲ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੋ ਜਾਂਦੀ ਹੈ। ਪਿਆਜ਼ ਦੇ ਰਸ ‘ਚ ਪੱਥਰੀ ਦੇ ਦਰਦ ਨਾਲ ਲੜਨ ਦੀ ਸਮਰਥਾ ਹੁੰਦੀ ਹੈ। ਰੋਜ਼ਾਨਾ ਖ਼ਾਲੀ ਪੇਟ ਪਿਆਜ਼ ਦਾ ਰਸ ਪੀਣ ਨਾਲ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਡਾਇਬਟੀਜ਼ ਤੋਂ ਕਰੇ ਬਚਾਅ – ਡਾਇਬਟੀਜ਼ ਰੋਗੀਆਂ ਲਈ ਪਿਆਜ਼ ਖਾਣਾ ਵਧੀਆ ਹੁੰਦਾ ਹੈ। ਰੋਜ਼ਾਨਾ ਇਸ ਨੂੰ ਸਲਾਦ ਦੇ ਰੂਪ ‘ਚ ਖਾਣਾ ਚਾਹੀਦਾ ਹੈ। ਇਸ ਨਾਲ ਸ਼ੂਗਰ ਦਾ ਪੱਧਰ ਘੱਟ ਹੋਣ ਲੱਗਦਾ ਹੈ।
ਗਠੀਆ ਦੇ ਦਰਦ ਤੋਂ ਮਿਲੇ ਛੁਟਕਾਰਾ – ਗਠੀਏ ਦੇ ਦਰਦ ਤੋਂ ਪਰੇਸ਼ਾਨ ਲੋਕਾਂ ਲਈ ਵੀ ਪਿਆਜ਼ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਸਰ੍ਹੋਂ ਦੇ ਤੇਲ ‘ਚ ਪਿਆਜ਼ ਦਾ ਰਸ ਮਿਲਾ ਕੇ ਦਰਦ ਵਾਲੀ ਥਾਂ ‘ਤੇ ਮਾਲਿਸ਼ ਕਰਨ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ।
ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਹੁੰਦੇ ਨੇ ਲਾਹੇਵੰਦ – ਕੱਚਾ ਪਿਆਜ਼ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬੇਹੱਦ ਲਾਹੇਵੰਦ ਹੁੰਦਾ ਹੈ। ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਰੋਜ਼ਾਨਾ ਇੱਕ ਪਿਆਜ਼ ਖਾਣਾ ਚਾਹੀਦਾ ਹੈ। ਜਿਹੜੇ ਲੋਕ ਚਸ਼ਮਾ ਲਗਾਉਂਦੇ ਹਨ ਉਨ੍ਹਾਂ ਨੂੰ ਵੀ ਰੋਜ਼ਾਨਾ ਕੱਚੇ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਜਲਦੀ ਹੀ ਚਸ਼ਮਾ ਉਤਰ ਜਾਵੇਗਾ।
ਸੂਰਜਵੰਸ਼ੀ