ਕਮਲ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਘਰ ਪੁੱਜੇ ਹਿਮਾਚਲ ਦੇ ਮੁੱਖ ਮੰਤਰੀ

ਫਿਰੋਜ਼ਪੁਰ – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈ ਜਾਣ ਕਾਰਨ ਅਚਨਚੇਤ ਦਿਹਾਂਤ ਹੋ ਗਿਆ ਸੀ। ਕਮਲ ਸ਼ਰਮਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਦੁੱਖ ਪ੍ਰਗਟ ਕਰਨ ਲਈ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅੱਜ ਫਿਰੋਜ਼ਪੁਰ ਆਏ ਹੋਏ ਹਨ। ਸਵ.ਕਮਲ ਸ਼ਰਮਾ ਦੇ ਘਰ ਪੁੱਜਣ ‘ਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਮਲ ਸ਼ਰਮਾ ਦਾ ਦਿਹਾਂਤ ਹੋ ਜਾਣ ਨਾਲ ਅਕਾਲੀ-ਭਾਜਪਾ ਅਤੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।