ਨਵੀਂ ਦਿੱਲੀ— ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੋਮਵਾਰ ਲੋਕ ਸਭਾ ‘ਚ ਅਹਿਮ ਮੰਗ ਰੱਖੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਸ਼ਹੀਦ ਭਗਤ ਸਿੰਘ ਜੀ ਨੂੰ, ਰਾਜਗੁਰੂ, ਸੁਖਦੇਵ ਨੂੰ ਸ਼ਹੀਦ-ਏ-ਆਜ਼ਮ ਦਾ ਦਰਜਾ ਦਿੱਤਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਤਿੰਨੋਂ ਆਜ਼ਾਦੀ ਦੇ ਪਰਵਾਨਿਆਂ, ਜਿਨ੍ਹਾਂ ਦੀ ਸੁਤੰਤਰਤਾ ਸੰਗਰਾਮ ‘ਚ ਅਹਿਮ ਭੂਮਿਕਾ ਰਹੀ ਹੈ, ਉਸ ਨੂੰ ਮੁੱਖ ਰਖੱਦਿਆਂ ਇਨ੍ਹਾਂ ਤਿੰਨਾਂ ਕ੍ਰਾਂਤੀਕਾਰੀਆਂ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਣਾ ਚਾਹੀਦਾ ਹੈ। ਦੂਜੀ ਗੱਲ ਇਨ੍ਹਾਂ ਨੂੰ ਰਸਮੀ ਤੌਰ ‘ਤੇ ਸ਼ਹੀਦ-ਏ-ਆਜ਼ਮ ਦਾ ਦਰਜਾ ਦਿੱਤਾ ਜਾਵੇ। ਇਸ ਦੇ ਨਾਲ ਉਨ੍ਹਾਂ ਨੇ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੀ ਮੰਗ ਰੱਖੀ।















