ਫਰੀਦਕੋਟ : ਮਹਿਲਾ ਡਾਕਟਰ ਨਾਲ ਜਿਨਸੀ ਸੋਸ਼ਣ ਦੇ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ ਸੀ। ਜਦੋਂ ਅੱਜ ਪ੍ਰਦਰਨਸ਼ਕਾਰੀ ਡਿਪਟੀ ਕਮਿਸ਼ਨਰ ਦਫਤਰ ਘੇਰਨ ਲਈ ਨਿਕਲੇ ਤਾਂ ਪੁਲਸ ਵਲੋਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ। ਉਨ੍ਹਾਂ ‘ਚੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਹੈ।














