ਸਰਦੀਆਂ ‘ਚ ਗਠੀਏ ਦੀ ਸਮੱਸਿਆ ਨੂੰ ਦੂਰ ਕਰਦੈ ਦੇਸੀ ਘਿਓ, ਜਾਣੋ ਹੋਰ ਵੀ ਫ਼ਾਇਦੇ

ਦੇਸੀ ਘਿਓ ਦੀ ਵਰਤੋਂ ਹਰ ਘਰ ‘ਚ ਹੁੰਦੀ ਹੈ। ਖਾਣ ਵਾਲੀਆਂ ਚੀਜ਼ਾਂ ‘ਚ ਦੇਸੀ ਘਿਓ ਚਾਰ ਚੰਦ ਲਗਾ ਦਿੰਦਾ ਹੈ। ਖਾਣ ‘ਚ ਸੁਆਦ ਲੱਗਣ ਵਾਲਾ ਦੇਸੀ ਘਿਓ ਸਿਹਤ ਲਈ ਵੀ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਗਰਮੀਆਂ ਦੀ ਤੁਲਨਾ ‘ਚ ਦੇਸੀ ਘਿਓ ਦਾ ਸੇਵਨ ਸਰਦੀਆਂ ਦੇ ਮੌਸਮ ਜ਼ਿਆਦਾ ਕਰਨਾ ਚਾਹੀਦਾ ਹੈ। ਸਰਦੀ ਲਈ ਮੌਸਮ ਦੇਸੀ ਘਿਓ ਦੇ ਸੇਵਨ ਲਈ ਸਭ ਤੋਂ ਵਧੀਆ ਮੰਨਿਆ ਗਿਆ ਹੈ। ਇਹ ਠੰਡ ‘ਚ ਸ਼ਰੀਰ ਨੂੰ ਜ਼ਰੂਰੀ ਗਰਮੀ ਪ੍ਰਦਾਨ ਕਰਦਾ ਹੈ। ਇਸ ਹਫ਼ਤੇ ਅਸੀਂ ਤੁਹਾਨੂੰ ਸਰਦੀਆਂ ‘ਚ ਦੇਸੀ ਘਿਓ ਖਾਣ ਦੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ।
ਗਠੀਏ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਦੇਸੀ ਘਿਓ ਗਠੀਏ ਦੇ ਮਰੀਜ਼ਾਂ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਜੋੜਾਂ ‘ਤੇ ਘਿਓ ਨਾਲ ਮਾਲਿਸ਼ ਕਰਨ ਨਾਲ ਸੋਜ ਦੂਰ ਹੁੰਦੀ ਹੈ। ਦੇਸੀ ਘਿਓ ਖਾਣ ਨਾਲ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ।
ਥਕਾਵਟ ਤੇ ਕਮਜ਼ੋਰੀ ਨੂੰ ਕਰੇ ਦੂਰ – ਇੱਕ ਗਿਲਾਸ ਕੋਸੇ ਦੁੱਧ ‘ਚ ਘਿਓ ਮਿਲਾ ਕੇ ਪੀਣ ਨਾਲ ਥਕਾਵਟ ਦੂਰ ਹੋ ਜਾਂਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਰਹਿੰਦੀ।
ਚਮੜੀ ਨੂੰ ਕਰੇ ਮੁਲਾਇਮ – ਸਰਦੀਆਂ ਦੇ ਮੌਸਮ ‘ਚ ਸਕਿਨ ਦਾ ਰੁੱਖਾ ਹੋ ਜਾਣਾ ਆਮ ਗੱਲ ਹੈ। ਅਜਿਹੇ ‘ਚ ਦੇਸੀ ਘੀ ਬਹੁਤ ਲਾਭਕਾਰੀ ਹੈ। ਇਸ ‘ਚ ਫ਼ੈਟੀ ਐਸਿਡ ਹੁੰਦੇ ਹਨ ਜੋ ਬੇਜਾਨ ਅਤੇ ਰੁੱਖੀ ਚਮੜੀ ‘ਚ ਵੀ ਜਾਨ ਪਾ ਦਿੰਦੇ ਹਨ। ਦੇਸੀ ਘਿਓ ‘ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜਿਨ੍ਹਾਂ ਨਾਲ ਚਿਹਰੇ ‘ਤੇ ਚਮਕ ਆਉਂਦੀ ਹੈ। ਚਿਹਰੇ ‘ਤੇ ਦੇਸੀ ਘਿਓ ਲਗਾ ਕੇ ਮਸਾਜ ਕਰਨ ਨਾਲ ਚਮੜੀ ਬਹੁਤ ਹੀ ਨਰਮ ਹੋ ਜਾਂਦੀ ਹੈ।
ਅੱਖਾਂ ਲਈ ਲਾਭਕਾਰੀ – ਇੱਕ ਚਮਚ ਗਾਂ ਦੇ ਘਿਓ ‘ਚ ਇੱਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖ਼ਾਲੀ ਪੇਟ ਅਤੇ ਰਾਤ ਨੂੰ ਸੌਣ ਦੇ ਸਮੇਂ ਲਓ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧੇਗੀ।
ਕੈਂਸਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਦੇਸੀ ਘਿਓ ਕੈਂਸਰ ਨਾਲ ਲੜਨ ‘ਚ ਵੀ ਮਦਦ ਕਰਦਾ ਹੈ। ਇਸ ‘ਚ ਕੰਜੂਗੇਟਿਡ ਲਾਨੌਲਿਕ ਐਸਿਡ (CLA) ਹੁੰਦਾ ਹੈ ਜੋ ਕੈਂਸਰ ਨੂੰ ਬਣਨ ਨਹੀਂ ਦਿੰਦਾ ਹੈ।
ਦਿਲ ਲਈ ਫ਼ਾਇਦੇਮੰਦ – ਦੇਸੀ ਘਿਓ ਦਾ ਸੇਵਨ ਕਰਨ ਨਾਲ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ। ਇਸ ਤੋਂ ਇਲਾਵਾ ਇਹ ਦਿਲ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੈ। ਇਸ ਵਿੱਚ ਸੈਚੂਰੇਟਿਡ ਫ਼ੈਟ ਹੋਣ ਕਾਰਨ ਇਹ ਕੋਲੈਸਟਰੋਲ ਨੂੰ ਘੱਟ ਕਰਦਾ ਹੈ।
ਕੰਬੋਜ