ਦੇਹਰਾਦੂਨ—ਉਤਰਾਖੰਡ ਦੇ ਚਮੋਲੀ ਜ਼ਿਲੇ ‘ਚ ਬਰਫ ਦੀ ਚਿੱਟੀ ਚਾਦਰ ਵਿਛ ਗਈ ਹੈ, ਜਿਸ ਕਾਰਨ ਲੋਹਾਜੰਗ ‘ਚ ਰਹਿਣ ਵਾਲੇ ਲੋਕਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਘੱਟੋ-ਘੱਟ ਅਤੇ ਜ਼ਿਆਦਾਤਰ ਤਾਪਮਾਨ 0 ਡਿਗਰੀ ਸੈਲਸੀਅਸ ਤੋਂ 5 ਡਿਗਰੀ ਸੈਲਸੀਅਸ ‘ਚ ਰਹੇਗਾ। ਪਹਾੜੀ ਇਲਾਕੇ ‘ਚ ਭਾਰੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ 2-3 ਦਿਨਾਂ ਤੱਕ ਠੰਡ ਵੱਧ ਸਕਦੀ ਹੈ।
ਪਹਾੜੀ ਇਲਾਕਿਆਂ ਦੀ ਗੱਲ ਕਰੀਏ ਤਾਂ ਜੰਮੂ ਅਤੇ ਕਸ਼ਮੀਰ ਦੇ ਗੁਲਮਰਗ, ਉਤਰਾਖੰਡ’ਚ ਚਮੋਲੀ, ਮਸੂਰੀ, ਮਨਾਲੀ ਅਤੇ ਰੋਹਤਾਂਗ ਦੱਰਾ, ਕੁੱਲੂ ਅਤੇ ਸੋਲਾਂਗ ਵਰਗੇ ਇਲਾਕਿਆਂ ‘ਚ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਸੜਕਾਂ ਬਰਫ ਨਾਲ ਢੱਕੀਆਂ ਗਈਆਂ ਹਨ।
ਜੰਮੂ-ਕਸ਼ਮੀਰ ਦੇ ਸੋਨਮਾਰਗ ‘ਚ ਵੀ ਜਨਵਰੀ ਮਹੀਨੇ ‘ਚ ਕਈ ਦਿਨਾਂ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ‘ਚ ਠੰਡ ਕਾਰਨ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਸਥਿਤੀ ‘ਚ ਪਹੁੰਚ ਗਿਆ ਹੈ।















