ਸਰਦੀਆਂ ਦੇ ਮੌਸਮ ‘ਚ ਉੱਗਣ ਵਾਲੀ ਗੋਭੀ ਸ਼ਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਸ਼ਰੀਰ ਕਈ ਬੀਮਾਰੀਆਂ ਤੋਂ ਬਚਿਆਂ ਰਹਿੰਦਾ ਹੈ। ਗੋਭੀ ਹਰ ਮੌਸਮ ‘ਚ ਆਸਾਨੀ ਨਾਲ ਮਿਲ ਜਾਂਦੀ ਹੈ। ਇਸ ਦੀ ਸਬਜ਼ੀ ਖਾਣ ‘ਚ ਜਿਨ੍ਹੀ ਸੁਆਦ ਹੁੰਦੀ ਹੈ ਉਸ ਤੋਂ ਕਿਤੇ ਵੱਧ ਲੋਕ ਇਸ ਦੇ ਪਰੌਂਠੇ ਖਾਣੇ ਵੀ ਪਸੰਦ ਕਰਦੇ ਹਨ। ਗੋਭੀ ‘ਚ ਵਾਇਟਾਮਿਨ-C, K, ਫ਼ਾਈਬਰ ਅਤੇ ਵਾਇਟਾਮਿਨ-B ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇੰਨਾ ਹੀ ਨਹੀਂ ਇਸ ‘ਚ ਪੋਟੈਸ਼ੀਅਮ, ਪ੍ਰੋਟੀਨ, ਫ਼ਾਸਫ਼ੋਰਸ, ਮੈਗਨੀਜ਼ੀਅਮ ਵਰਗੇ ਤੱਤ ਵੀ ਮੌਜੂਦ ਹੁੰਦੇ ਹਨ ਜੋ ਸ਼ਰੀਰ ਨੂੰ ਮਜ਼ਬੂਤ ਬਣਾ ਕੇ ਰੱਖਦੇ ਹਨ।
ਭਾਰ ਘੱਟ ਕਰੇ – ਇਸ ‘ਚ ਕੈਲੋਰੀਜ਼ ਬਹੁਤ ਹੀ ਘੱਟ ਮਾਤਰਾ ‘ਚ ਹੁੰਦੀਆਂ ਹਨ ਇਸ ਲਈ ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਗੋਭੀ ਨੂੰ ਆਪਣੀ ਡਾਇਟ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਡਾ ਭਾਰ ਆਸਾਨੀ ਨਾਲ ਘੱਟ ਹੋ ਜਾਵੇਗਾ।
ਦਿਲ ਦੇ ਰੋਗੀ ਲਈ ਫ਼ਾਇਦੇਮੰਦ – ਗੋਭੀ ‘ਚ ਪੋਟੈਸ਼ੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਧਮਨੀਆਂ ‘ਚ ਖ਼ੂਨ ਨੂੰ ਬਲੌਕ ਹੋਣ ਤੋਂ ਰੋਕਦਾ ਹੈ ਅਤੇ ਬੈਡ ਕੋਲੈਸਟਰੋਲ ਘੱਟ ਕਰਦਾ ਹੈ। ਇਸ ਦੀ ਵਰਤੋਂ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਹੁੰਦਾ ਹੈ।
ਕੈਂਸਰ ਤੋਂ ਬਚਾਏ – ਗੋਭੀ ‘ਚ ਫ਼ਾਈਬਰ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਕੈਂਸਰ ਤੋਂ ਬਚਾਉਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਬ੍ਰੈੱਸਟ ਕੈਂਸਰ ਦੇ ਖ਼ਤਰੇ ਨੂੰ ਵੀ ਘੱਟ ਕਰਦੀ ਹੈ।
ਗਰਭ ਅਵਸਥਾ ‘ਚ ਫ਼ਾਇਦੇਮੰਦ – ਗੋਭੀ ‘ਚ ਮੌਜੂਦ ਫ਼ੋਲੇਟ ਕੋਸ਼ੀਕਾਵਾਂ ਨੂੰ ਵਧਣ ‘ਚ ਮਦਦ ਕਰਦਾ ਹੈ। ਗੋਭੀ ਗਰਭ ‘ਚ ਪਲ ਰਹੇ ਬੱਚੇ ਦੇ ਵਿਕਾਸ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਵਾਟਿਾਮਿਨ B ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਗਰਭਵਤੀ ਔਰਤਾਂ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।
ਹੱਡੀਆਂ ਨੂੰ ਮਜ਼ਬੂਤ ਕਰੇ – ਇਸ ‘ਚ ਵਾਇਟਾਮਿਨ K ਅਤੇ C ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਰੱਖਦੇ ਹਨ। ਗੋਭੀ ਦੀ ਨਿਯਮਿਤ ਰੂਪ ‘ਚ ਵਰਤੋਂ ਕਰਨ ਨਾਲ ਹੱਡੀਆਂ ਕਮਜ਼ੋਰ ਨਹੀਂ ਹੁੰਦੀਆਂ।
ਪਾਚਨ ਪ੍ਰਕਿਰਿਆ ਲਈ ਫ਼ਾਇਦੇਮੰਦ – ਗੋਭੀ ‘ਚ ਫ਼ਾਈਬਰ ਚੰਗੀ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਪਾਚਨ ਪ੍ਰਕਿਰਿਆ ਨੂੰ ਠੀਕ ਰੱਖਦਾ ਹੈ। ਇਸ ‘ਚ ਮੌਜੂਦ ਗਲੂਕੋਰਾਫ਼ਿਨ ਪੇਟ ਅਤੇ ਅੰਤੜੀਆਂ ਦੀ ਰੱਖਿਆ ਕਰਦਾ ਹੈ।
ਯਾਦਦਾਸ਼ਤ ਤੇਜ਼ ਕਰੇ – ਗੋਭੀ ‘ਚ ਵਾਇਟਾਮਿਨ K ਮੌਜੂਦ ਹੋਣ ਕਾਰਨ ਇਹ ਯਾਦਦਾਸ਼ਤ ਤੇਜ਼ ਕਰਨ ‘ਚ ਮਦਦ ਕਰਦੀ ਹੈ। ਬੱਚਿਆਂ ਦੇ ਦਿਮਾਗ਼ੀ ਵਿਕਾਸ ਲਈ ਇਸ ਦੀ ਵਰਤੋਂ ਜ਼ਰੂਰ ਕਰਵਾਓ।
ਸ਼ੂਗਰ ਲਈ ਅਸਰਦਾਰ – ਫੁੱਲਗੋਭੀ ਖਾਣਾ ਸ਼ੂਗਰ ਦੇ ਰੋਗੀਆਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਘੱਟ ਕਾਰਬੋਹਾਈਡਰੇਟਸ ਅਤੇ ਘੱਟ ਗਲਾਈਸੈਮਿਕ ਇੰਡੈਕਸ ਪਾਇਆ ਜਾਂਦਾ ਹੈ।
ਪੀਲੀਆ ਲਈ ਲਾਭਦਾਇਕ – ਪੀਲੀਆ ਲਈ ਵੀ ਗੋਭੀ ਦਾ ਰਸ ਬਹੁਤ ਹੀ ਲਾਭਦਾਇਕ ਹੈ। ਗਾਜਰ ਅਤੇ ਗੋਭੀ ਦਾ ਰਸ ਮਿਲਾ ਕੇ ਪੀਣ ਨਾਲ ਪੀਲੀਆ ਠੀਕ ਹੁੰਦਾ ਹੈ।
ਸੂਰਜਵੰਸ਼ੀ










