ਟਮਾਟਰਾਂ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਕੈਲਸ਼ੀਅਮ, ਫ਼ਾਰਫ਼ੋਰਸ ਅਤੇ ਵਾਇਟਾਮਿਨ-C, K ਦੇ ਗੁਣਾਂ ਨਾਲ ਭਰਪੂਰ ਟਮਾਟਰ ਦਾ ਜੂਸ ਐਸੀਡਿਟੀ, ਮੋਟਾਪਾ ਅਤੇ ਅੱਖਾਂ ਦੀਆਂ ਸਮੱਸਿਆ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਬਿਨਾਂ ਲੂਣ ਮਿਲਾਏ ਟਮਾਟਰ ਦਾ ਜੂਸ ਪੀਣਾ ਬਲੱਡ ਪ੍ਰੈਸ਼ਰ ਅਤੇ ਕੋਲੈਸਟਰੋਲ ਨੂੰ ਘੱਟ ਕਰਨ ‘ਚ ਮਦਦਗਾਰ ਹੋ ਸਕਦਾ ਹੈ। ਇਸ ਨਾਲ ਪੇਟ ਦੀ ਹਰ ਤਰ੍ਹਾਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਨੂੰ ਵੀ ਆਰਾਮ ਮਿਲਦਾ ਹੈ।
ਟਮਾਟਰ ਜੂਸ ਪੀਣ ਨਾਲ ਸਰੀਰ ਨੂੰ ਹੋਣ ਵਾਲੇ ਲਾਭ …
ਪੌਸ਼ਟਿਕ ਤੱਤਾਂ ਨਾਲ ਭਰਪੂਰ – ਟਮਾਟਰਾਂ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਨ੍ਹਾਂ ‘ਚ ਵਾਇਟਾਮਿਨ-C, K ਅਤੇ ਹੋਰ ਪੌਸ਼ਟਿਕ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ ਜੋ ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਦੇ ਹਨ।
ਕੈਂਸਰ ਤੋਂ ਬਚਾਅ – ਟਮਾਟਰ ‘ਚ ਮੌਜੂਦ ਐਲਫ਼ਾ ਲਿਪੋਈਕ ਐਸਿਡ, ਕੋਲੀਨ, ਫ਼ੋਲਿਕ ਐਸਿਡ, ਵੀਟਾ ਕੈਰੋਟੀਨ ਅਤੇ ਲਊਟੇਨ ਵਰਗੇ ਪੌਸ਼ਟਿਕ ਤੱਤ ਤੁਹਾਨੂੰ ਪ੍ਰੌਸਟੇਟ ਕੈਂਸਰ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦੇ ਹਨ। ਹਾਲ ਹੀ ‘ਚ ਇੱਕ ਸ਼ੋਧ ‘ਚ ਪਤਾ ਚਲਿਆ ਹੈ ਕਿ ਰੋਜ਼ਾਨਾ ਇੱਕ ਟਮਾਟਰ ਖਾਣ ਨਾਲ ਪ੍ਰੌਸਟੇਟ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਦਿਲ ਦੀਆਂ ਬੀਮਾਰੀਆਂ – ਫ਼ਾਈਬਰ, ਪੋਟੈਸ਼ੀਅਮ, ਵਾਇਟਾਮਿਨ-B9 ਅਤੇ ਕੋਲੀਨ ਨਾਲ ਭਰਪੂਰ ਟਮਾਟਰ ਤੁਹਾਡੇ ਦਿਲ ਦਾ ਖ਼ਾਸ ਧਿਆਨ ਰੱਖਦਾ ਹੈ। ਇਸ ‘ਚ ਮੌਜੂਦ ਲੀਕੋਪੀਨ ਦਿਲ ਲਈ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਟਮਾਟਰ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਣ ਤੋਂ ਇਲਾਵਾ ਇਹ ਤੁਹਾਡੇ ਸ਼ਰੀਰ ‘ਚ ਕੋਲੈਸਟਰੋਲ ਨੂੰ ਵਧਣ ਤੋਂ ਰੋਕਦਾ ਹੈ।
ਅੱਖਾਂ ਲਈ ਫ਼ਾਇਦੇਮੰਦ – ਰੋਜ਼ ਇਸ ਦਾ ਇੱਕ ਗਿਲਾਸ ਟਮਾਟਰਾਂ ਦਾ ਜੂਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਜੇਕਰ ਤੁਹਾਨੂੰ ਚਸ਼ਮਾ ਲੱਗਾ ਹੈ ਤਾਂ ਦਿਨ ‘ਚ ਦੋ ਵਾਰ ਇਸ ਦੇ ਜੂਸ ਦਾ ਸੇਵਨ ਕਰੋ। ਤੁਹਾਡਾ ਚਸ਼ਮਾ ਕੁੱਝ ਸਮੇਂ ‘ਚ ਹੀ ਉਤਰ ਜਾਵੇਗਾ।
ਚਮਕਦਾਰ ਚਮੜੀ – ਟਮਾਟਰ ਦਾ ਜੂਸ ਸਿਹਤ ਹੀ ਨਹੀਂ ਸਗੋਂ ਚਿਹਰੇ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਐਂਟੀ-ਔਕਸੀਡੈਂਟਸ, ਵਾਇਟਾਮਿਨਜ਼ ਅਤੇ ਕੈਲਸ਼ੀਅਮ ਵਰਗੇ ਗੁਣ ਤੁਹਾਡੀ ਚਮੜੀ ਨੂੰ ਸੂਰਜ ਦੀਆਂ ਨੁਕਸਾਨਦਾਇੱਕ ਕਿਰਨਾਂ ਦੇ ਪ੍ਰਭਾਵ ਤੋਂ ਬਚਾਉਂਦੇ ਹਨ ਜਿਸ ਨਾਲ ਤੁਹਾਨੂੰ ਰੈਸ਼ ਅਤੇ ਸਨਟੈਨ ਵਰਗੀਆਂ ਪਰੇਸ਼ਾਨੀਆਂ ਨਹੀਂ ਹੁੰਦੀਆਂ।
ਭਾਰ ਘਟਾਉਣ ‘ਚ ਮਦਦਗਾਰ – ਇਸ ਦਾ ਸੇਵਨ ਕਰਨ ਨਾਲ ਭਾਰ ਵੀ ਘੱਟ ਹੁੰਦਾ ਹੈ। ਰੋਜ਼ ਸਵੇਰੇ ਖ਼ਾਲੀ ਪੇਟ ਟਮਾਟਰ ਦਾ ਜੂਸ ਪੀਓ। ਤੁਹਾਨੂੰ ਕੁੱਝ ਸਮੇਂ ‘ਚ ਹੀ ਫ਼ਰਕ ਨਜ਼ਰ ਆਉਣ ਲੱਗੇਗਾ।
ਲਿਵਰ ਡਿਟੌਕਸ – ਲਿਵਰ ਨੂੰ ਡਿਟੌਕਸ ਕਰਨ ਲਈ ਇਹ ਸਭ ਤੋਂ ਚੰਗਾ ਤਰੀਕਾ ਹੈ। ਇਸ ਦਾ ਸੇਵਨ ਬੌਡੀ ਅਤੇ ਲਿਵਰ ‘ਚੋਂ ਸਾਰੇ ਜ਼ਹਿਰੀਲੇ ਪਦਾਰਥ ਕੱਢ ਕੇ ਲਿਵਰ ਨੂੰ ਸਿਹਤਮੰਦ ਰੱਖਦਾ ਹੈ। ਇਸ ਦੇ ਨਾਲ ਹੀ ਇਹ ਸ਼ਰੀਰ ਨੂੰ ਹੋਣ ਵਾਲੇ ਕਈ ਨੁਕਸਾਨਾਂ ਤੋਂ ਵੀ ਬਚਾਉਂਦਾ ਹੈ।
ਸੂਰਜਵੰਸ਼ੀ










