ਸ੍ਰੀ ਹਰਿਮੰਦਰ ਸਾਹਿਬ ‘ਚ ਟਿੱਕ-ਟਾਕ ਬਣਾਉਣ ਵਾਲੀ ਲੜਕੀ ਵਿਰੁੱਧ ਕੇਸ ਦਰਜ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਚ ਟਿੱਕ-ਟਾਕ ਬਣਾਉਣ ਵਾਲੀ ਅਣਪਛਾਤੀ ਲੜਕੀ ਵਿਰੁੱਧ ਥਾਣਾ ਕੋਤਵਾਲੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਜਸਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 8 ਜਨਵਰੀ ਨੂੰ ਅਣਪਛਾਤੀ ਲੜਕੀ ਸ੍ਰੀ ਹਰਿਮੰਦਰ ਸਾਹਿਬ ਆਈ ਅਤੇ ਗਾਣੇ ‘ਤੇ ਆਪਣੀ ਵੀਡੀਓ ਬਣਾ ਕੇ ਉਸ ਨੂੰ ਟਿੱਕ-ਟਾਕ ‘ਤੇ ਅਪਲੋਡ ਕਰ ਦਿੱਤਾ। ਇਸ ਵੀਡੀਓ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੁਲਸ ਉਕਤ ਲੜਕੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।