ਲਖਨਊ— ਅਮਰੀਕੀ ਰਾਸ਼ਟਰਪਤੀ ਟਰੰਪ ਤਾਜ ਮਹਿਲ ਦਾ ਦੀਦਾਰ ਕਰਨ ਲਈ ਆਗਰਾ ਪੁੱਜ ਗਏ ਹਨ। ਟਰੰਪ ਨਾਲ ਉਨ੍ਹਾਂ ਦੀ ਪਤਨੀ ਮੇਲਾਨੀਆ, ਧੀ ਇਵਾਂਕਾ ਅਤੇ ਜਵਾਈ ਜੇਡੇਰ ਵੀ ਮੌਜੂਦ ਹਨ। ਆਗਰਾ ਹਵਾਈ ਅੱਡੇ ‘ਤੇ ਰਾਸ਼ਟਰਪਤੀ ਸਮੇਤ ਉਨ੍ਹਾਂ ਦੇ ਪਰਿਵਾਰ ਦਾ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ ਸਵਾਗਤ ਕੀਤਾ। ਇਸ ਦੌਰਾਨ ਢੋਲ ਅਤੇ ਨਗਾੜਿਆਂ ਨਾਲ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਭਾਰਤ ਯਾਤਰਾ ‘ਤੇ ਪੁੱਜ ਗਏ ਹਨ। ਟਰੰਪ ਆਪਣੀ ਪਤਨੀ ਮੇਲਾਨੀਆ, ਧੀ ਇਵਾਂਕਾ, ਜਵਾਈ ਜੇਰੇਡ ਕੁਸ਼ਨਰ ਨਾਲ ਦੋ ਦਿਨਾਂ ਭਾਰਤ ਦੌਰੇ ‘ਤੇ ਆਏ ਹਨ। ਅਹਿਮਦਾਬਾਦ ਹਵਾਈ ਅੱਡੇ ‘ਤੇ ਪੁੱਜੇ ਟਰੰਪ ਸਮੇਤ ਉਨ੍ਹਾਂ ਦੇ ਪਰਿਵਾਰ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਘਾ ਸਵਾਗਤ ਕੀਤਾ। ਅਮਰੀਕੀ ਰਾਸ਼ਟਰਪਤੀ ਟਰੰਪ ਪਹਿਲੀ ਵਾਰ ਤਾਜ ਮਹਿਲ ਦਾ ਦੀਦਾਰ ਕਰਨਗੇ।















