ਦੇਸ਼ ‘ਚ ਕੋਰੋਨਾ ਮਾਮਲਿਆਂ ਦੇ ਵਾਧੇ ‘ਚ 40 ਫੀਸਦੀ ਆਈ ਕਮੀ: ਸਿਹਤ ਮੰਤਰਾਲਾ

ਨਵੀਂ ਦਿੱਲੀ-ਖਤਰਨਾਕ ਕੋਰੋਨਾਵਾਇਰਸ ਨਾਲ ਨਜਿੱਠਣ ‘ਚ ਭਾਰਤ ਅੱਗੇ ਵੱਧ ਰਿਹਾ ਹੈ ਅਤੇ ਕੋਰੋਨਾਵਾਇਰਸ ਦੀ ਸਥਿਤੀ ਕਮਜ਼ੋਰ ਪੈ ਰਹੀ ਹੈ। ਸਿਹਤ ਮੰਤਰਾਲੇ ਨੇ ਅੱਜ ਜਾਰੀ ਬੁਲੇਟਿਨ ‘ਚ ਦੱਸਿਆ ਹੈ ਕਿ ਕੋਰੋਨਾ ਮਾਮਲੇ ਵੱਧਣ ‘ਚ 40 ਫੀਸਦੀ ਕਮੀ ਆਈ ਜਦਕਿ 80 ਫੀਸਦੀ ਮਰੀਜ਼ ਠੀਕ ਵੀ ਹੋ ਰਹੇ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਹੈ ਕਿ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 13,387 ਤੱਕ ਪਹੁੰਚ ਚੁੱਕੀ ਹੈ ਜਦਕਿ 437 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ 1007 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 1749 ਲੋਕ ਠੀਕ ਵੀ ਹੋ ਚੁੱਕੇ ਹਨ।