ਜਲੰਧਰ — ਜਲੰਧਰ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇ ਜਲੰਧਰ ‘ਚੋਂ ਕੁੱਲ 9 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮੈਰੀਟੋਰੀਅਸ ਸਕੂਲ ‘ਚ ਰਹਿ ਰਹੇ 9 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ‘ਚੋਂ 5 ਲੋਕ ਜਲੰਧਰ ਨਾਲ ਸਬੰਧਤ ਹਨ ਜਦਕਿ 4 ਦੂਜੇ ਜ਼ਿਲਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਇਹ ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।















