ਜਲੰਧਰ ‘ਚ 5 ਮਹੀਨੇ ਦੇ ਬੱਚੇ ਸਣੇ 9 ਨਵੇਂ ਕੋਰੋਨਾ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ

ਜਲੰਧਰ — ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਜਲੰਧਰ ‘ਚੋਂ ਕੁੱਲ 9 ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਹੁਣ ਜ਼ਿਲਾ ਜਲੰਧਰ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 197 ਤੱਕ ਪਹੁੰਚ ਗਿਆ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਕੇਸ ਕਿਹੜੇ-ਕਿਹੜੇ ਇਲਾਕੇ ਅਤੇ ਕਿਹੜੇ ਪਾਜ਼ੇਟਿਵ ਕੇਸਾਂ ਦੇ ਸੰਪਰਕ ਵਾਲੇ ਹਨ।