ਲਖਨਊ-ਬਹੁਜਨ ਸਮਾਜ ਪਾਰਟੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅੱਜ ਦੋਸ਼ ਲਾਇਆ ਹੈ ਕਿ ਲਾਕਡਾਊਨ ਦੌਰਾਨ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਪਰਵਾਸੀ ਮਜ਼ਦੂਰਾਂ ਦੀ ਦੁਰਦਸ਼ਾ ਇਹ ਜ਼ਾਹਿਰ ਕਰਦੀ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਉਨ੍ਹਾਂ ਦੀ ਕੋਈ ਫਿਕਰ ਨਹੀਂ ਹੈ। ਮਾਇਆਵਤੀ ਨੇ ਕ੍ਰਮਵਾਰ ਟਵੀਟ ਕਰਦੇ ਹੋਏ ਕਿਹਾ ਹੈ, “ਜਿਸ ਤਰ੍ਹਾਂ ਤਾਲਾਬੰਦੀ ਤੋਂ ਪੀੜਤ ਅਤੇ ਘਰ ਵਾਪਸੀ ਨੂੰ ਲੈ ਤੇ ਮਜ਼ਬੂਰ ਪਰਵਾਸੀਆਂ ਦੀ ਦੁਰਦਸ਼ਾ ਅਤੇ ਰਸਤੇ ‘ਚ ਉਨ੍ਹਾਂ ਦੀ ਮੌਤ ਦ ਕੌੜਾ ਸੱਚ ਮੀਡੀਆ ਦੇ ਰਾਹੀਂ ਦੇਸ਼-ਦੁਨੀਆ ਦੇ ਸਾਹਮਣੇ ਆਇਆ ਹੈ। ਇਹ ਸਾਬਿਤ ਕਰਦਾ ਹੈ ਕਿ ਕੇਂਦਰ ਅਤੇ ਸੂਬਾ ਸਰਕਰਾਂ ਨੂੰ ਉਨ੍ਹਾਂ ਦੀ ਬਿਲਕੁਲ ਵੀ ਚਿੰਤਾ ਨਹੀਂ ਹੈ। ਇਹ ਬਹੁਤ ਦੁੱਖ ਦੀ ਗੱਲ ਹੈ। ”
ਉਨ੍ਹਾਂ ਨੇ ਟਵੀਟ ‘ਚ ਇਹ ਵੀ ਕਿਹਾ ਹੈ ਕਿ ਦੇਸ਼ ‘ਚ ਲਾਕਡਾਊਨ ਦਾ 65ਵਾਂ ਦਿਨ ਅੱਜ ਇਹ ਥੋੜ੍ਹੀ ਰਾਹਤ ਦੀ ਖਬਰ ਹੈ ਕਿ ਮਾਣਯੋਗ ਅਦਾਲਤ ਨੇ ਕੋਰੋਨਾਵਾਇਰਸ ਦੀ ਜਾਂਚ ਜਾਂ ਇਲਾਜ ‘ਚ ਸਰਕਾਰੀ ਹਸਪਤਾਲਾਂ ਦੀ ਲਾਪਰਵਾਹੀ ਅਤੇ ਪਰਵਾਸੀ ਮਜ਼ਦੂਰਾਂ ਦੀ ਵੱਧਦੀ ਦੁਰਦਸ਼ਾ ਤੇ ਮੌਤਾਂ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਸਵਾਲ-ਜਵਾਬ ਸ਼ੁਰੂ ਕਰ ਦਿੱਤੇ ਹਨ।
ਦੱਸਣਯੋਗ ਹੈ ਕਿ ਖਤਰਨਾਕ ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ‘ਚ ਜਾਰੀ ਤਾਲਾਬੰਦੀ ਦੌਰਾਨ ਪਰਵਾਸੀ ਮਜ਼ਦੂਰਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਕੇਂਦਰ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਹੁਣ ਤੱਕ 40 ਲੱਖ ਤੋਂ ਜ਼ਿਆਦਾ ਪਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ ਅਤੇ ਲਗਾਤਾਰ ਟ੍ਰੇਨਾਂ ਜਾਰੀ ਹਨ ਪਰ ਫਿਰ ਵੀ ਘਰ ਵਾਪਸੀ ਦੌਰਾਨ ਕਈ ਪਰਵਾਸੀ ਮਜ਼ਦੂਰਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।















