ਗੁਰਦਾਸਪੁਰ : ਗੁਰਦਾਸਪੁਰ ‘ਚ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਇਥੇ ਇਕ ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਗੁਰਦਾਸਪੁਰ ਦੇ ਕਾਦਰੀ ਮੁਹੱਲਾ ਨਾਲ ਸਬੰਧਤ ਹੈ, ਜੋ ਬੀਤੇ ਦਿਨ ਕੁਝ ਦਿਨ ਪਹਿਲਾਂ ਹੀ ਕੁਵੈਤ ਤੋਂ ਵਾਪਸ ਪਰਤਿਆ ਸੀ।
ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਪਠਾਨਕੋਟ ‘ਚ ਵੀ ਸਵੇਰੇ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿ ਆਈ ਸੀ। ਇਹ ਪਰਿਵਾਰ 1 ਜੂਨ ਨੂੰ ਗੰਗਾਨਗਰ ਤੋਂ ਵਾਪਸ ਪਰਤਿਆ ਸੀ ਤੇ 2 ਜੂਨ ਨੂੰ ਇਨ੍ਹਾਂ ਦੇ ਨਮੂਨੇ ਲਏ ਗਏ ਸਨ।















