ਖੇਡ ਜਗਤ ‘ਚ ਪੁੱਜਾ ਕੋਰੋਨਾ : ਪਾਕਿਸਤਾਨ ਦੇ ਕ੍ਰਿਕਟਰ ਸ਼ਾਹਿਦ ਅਫਰੀਦੀ ਦੀ ਰਿਪੋਰਟ ਪਾਜ਼ੇਟਿਵ

ਸਪੋਰਟਸ ਡੈਸਕ : ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਟਵੀਟ ਕਰਦਿਆਂ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ ‘ਮੈਂ ਵੀਰਵਾਰ ਤੋਂ ਖੁਦ ਨੂੰ ਬੀਮਾਰ ਮਹਿਸੂਸ ਕਰ ਰਿਹਾ ਸੀ, ਜਿਸ ਤੋਂ ਬਾਅਦ ਮੈਂ ਕੋਰੋਨਾ ਟੈਸਟ ਕਰਵਾਇਆ ਤਾਂ ਅੱਜ ਬਦਕਿਸਮਤੀ ਨਾਲ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ।