ਪੰਜਾਬ ‘ਚ ਮੁੜ ਲੱਗ ਸਕਦਾ ਲੌਕਡਾਊਨ, ਸਿਹਤ ਮੰਤਰੀ ਦਾ ਦਾਅਵਾ

Image Courtesy : ਏਬੀਪੀ ਸਾਂਝਾ

ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੜ ਤੋਂ ਲੌਕਡਾਊਨ ਲਾਏ ਜਾਣ ਦੀ ਗੱਲ ਕਹੀ ਹੈ।
ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੜ ਤੋਂ ਲੌਕਡਾਊਨ ਲਾਏ ਜਾਣ ਦੀ ਗੱਲ ਕਹੀ ਹੈ।
ਸਿਹਤ ਮੰਤਰੀ ਨੇ ਇਹ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਕਾਬੂ ਕਰਨ ਲਈ ਮੁੜ ਤੋਂ ਲੌਕਡਾਊਨ ‘ਚ ਸਖ਼ਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਪੰਜਾਬ ਦੇ ਹਲਾਤ ਬਾਕੀ ਸੂਬਿਆਂ ਨਾਲੋਂ ਬੇਹਤਰ ਹਨ ਪਰ ਦਿੱਲੀ ਤੋਂ ਆਵਾਜਾਈ ਸੂਬੇ ਲਈ ਵੱਡੀ ਪਰੇਸ਼ਾਨੀ ਬਣੀ ਹੋਈ ਹੈ।
ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ‘ਚ ਕੋਰੋਨਾ ਕੇਸਾਂ ਦੇ ਵਧਣ ਦਾ ਕਾਰਨ ਦਿੱਲੀ ਬਣ ਰਿਹਾ ਹੈ। ਦਿੱਲੀ ਤੋਂ ਆਉਣ ਵਾਲੇ ਲੋਕਾਂ ਕਾਰਨ ਪੰਜਾਬ ‘ਚ ਕੋਰੋਨਾਵਾਇਰਸ ਵੱਧ ਰਿਹਾ ਹੈ।

News Credit : ਏਬੀਪੀ ਸਾਂਝਾ