ਅਦਰਕ ਦਾ ਇੱਕ ਟੁਕੜਾ ਖਾਣ ਦੇ ਫ਼ਾਇਦੇ

Image Courtesy :jagbani(punjabkesar)

ਅਦਰਕ ਸਾਡੇ ਸਾਰਿਆਂ ਦੀ ਰਸੋਈ ਘਰ ‘ਚ ਇਸਤੇਮਾਲ ਹੋਣ ਵਾਲਾ ਮਸਾਲਾ ਹੈ। ਇਸ ‘ਚ ਕੌਪਰ ਅਤੇ ਮੈਗਨੀਜ਼ ਵਰਗੇ ਤੱਤ ਪਾਏ ਜਾਂਦੇ ਹਨ। ਸਰਦੀ ਦੇ ਮੌਸਮ ‘ਚ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਇਹ ਖਾਣੇ ਦਾ ਸੁਆਦ ਤਾਂ ਵਧਾਉਂਦੀ ਹੀ ਹੈ ਪਰ ਨਾਲ ਹੀ ਸਿਹਤ ਲਈ ਵੀ ਫ਼ਾਇਦੇਮੰਦ ਹੈ। ਅਦਰਕ ਦੇ ਮਸਾਲੇ ਵਾਲੀ ਚਾਹ ਨਾ ਸਿਰਫ਼ ਚਾਹ ਦਾ ਸੁਆਦ ਵਧਾਉਂਦੀ ਹੈ ਸਗੋਂ ਸ਼ਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਅ ਕੇ ਵੀ ਰੱਖਦੀ ਹੈ। ਪੇਟ ਦੀ ਗੈਸ – ਗ਼ਲਤ ਖਾਣ-ਪੀਣ ਕਰਕੇ ਪੇਟ ‘ਚ ਗੈਸ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇੱਕ ਲੱਡੂ ਦਾ ਸੇਵਨ ਗਰਮ ਦੁੱਧ ਨਾਲ ਕਰਨ ਨਾਲ ਪੇਟ ਨਾਲ ਜੁੜੀਆ ਸਾਰੀਆਂ ਪਰੇਸ਼ਾਨੀਆਂ ਤੋਂ ਆਰਾਮ ਮਿਲਦਾ ਹੈ। ਦਸਤ – ਦਸਤ ਹੋਣ ‘ਤੇ 100 ਗ੍ਰਾਮ ਸੁੰਢ, 3 ਛੋਟੇ ਚਮਚ ਨਮਕ, 4 ਚਮਚ ਭੁੰਨਿਆ ਹੋਇਆ ਜੀਰਾ ਪਾਊਡਰ, ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਚੂਰਨ ਤਿਆਰ ਕਰ ਲਓ। ਖਾਣਾ ਖਾਣ ਤੋਂ ਬਾਅਦ ਇਸ ਚੂਰਨ ਨੂੰ ਇੱਕ ਚੱਮਚ ਪਾਣੀ ਨਾਲ ਖਾਣ ਨਾਲ ਰਾਹਤ ਮਿਲਦੀ ਹੈ। ਕੰਨ ਦਰਦ – ਅੱਧਾ ਚਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾ ਅਦਰਕ ਦਾ ਰਸ ਮਿਲਾ ਕੇ ਕੰਨ ‘ਚ ਪਾਓ। ਇਸ ਨਾਲ ਦਰਦ ਠੀਕ ਹੋ ਜਾਵੇਗਾ। ਪੇਟ ਦੇ ਕੀੜੇ – ਅੱਧਾ ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਪੇਟ ਪੀਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ। ਮੂੰਹ ਦੀ ਬਦਬੂ – ਇੱਕ ਚੱਮਚ ਅਦਰਕ ਦਾ ਰਸ ਇੱਕ ਕੱਪ ਗਰਮ ਪਾਣੀ ‘ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ। ਕਬਜ਼ ਦੂਰ ਕਰੇ – ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇੱਕੱਠੇ ਚਬਾਓ। ਇਸ ਨਾਲ ਕਬਜ਼, ਪੇਟ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ। ਜ਼ੁਕਾਮ – ਜ਼ੁਕਾਮ ਹੋਣ ‘ਤੇ ਇੱਕ ਚੱਮਚ ਸ਼ੁਧ ਦੇਸੀ ਘਿਓ ‘ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫ਼ਿਰ ਇਸ ‘ਚ ਦਰਦਰੇ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾ ਦਿਓ। ਚੁਟਕੀ ਭਰ ਨਮਕ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰ ਕਰੋ ਅਤੇ ਬਾਅਦ ‘ਚ ਗਰਮ ਦੁੱਧ ਪੀ ਲਓ। ਗਠੀਆ – 100 ਗ੍ਰਾਮ ਅਦਰਕ ਦਾ ਰਸ ਅਤੇ 100 ਗ੍ਰਾਮ ਸਰ੍ਹੋਂ ਦਾ ਤੇਲ ਪਾ ਕੇ ਗੈਸ ‘ਤੇ ਓਦੋਂ ਤਕ ਗਰਮ ਕਰੋ ਜਦੋਂ ਤਕ ਸਿਰਫ਼ ਤੇਲ ਰਹਿ ਜਾਵੇ। ਜਦੋਂ ਤੇਲ ਕੋਸਾ ਹੋ ਜਾਵੇ ਤਾਂ ਇਸ ਦੀ ਮਾਲਿਸ਼ ਕਰੋ। ਕੌਫ਼ – ਸਰਦੀ ਕਾਰਨ ਜਮ੍ਹਾ ਕਫ਼ ਤੋਂ ਰਾਹਤ ਲਈ ਇੱਕ ਛੋਟਾ ਚੱਮਚ ਸੁੰਢ ਅਤੇ ਸ਼ਹਿਦ ਮਿਲਾ ਕੇ ਦਿਨ ‘ਚ ਦੋ ਵਾਰ ਖਾਓ। ਭੁੱਖ ਵਧਾਵੇ – ਅਦਕਰ ਨੂੰ ਛੋਟੇ-ਛੋਟੇ ਟੁਕੜਿਆਂ ‘ਕੱਟ ਲਓ। ਇਸ ‘ਤੇ ਨਿੰਬੂ ਨਿਚੋੜ ਲਓ ਅਤੇ ਥੋੜ੍ਹਾ ਜਿਹਾ ਨਮਕ ਪਾ ਕੇ ਇਸ ਨੂੰ ਸੁਕਾ ਲਓ। ਖਾਣਾ ਖਾਣ ਤੋਂ ਬਾਅਦ ਇਸ ਨੂੰ ਚੂਸੋ। ਇਸ ਨਾਲ ਭੁੱਖ ਵਧਦੀ ਹੈ। ਜੀਅ ਮਚਲਣਾ – ਜੀਅ ਮਚਲਣ ਅਤੇ ਉਲਟੀ ਆਉਣ ਦੀ ਸਮੱਸਿਆ ਰੋਕਣ ਲਈ ਅਦਰਕ ਸਭ ਤੋਂ ਵਧੀਆ ਹੈ। ਇੱਕ ਚੱਮਚ ਅਦਰਕ ਦੇ ਜੂਸ ‘ਚ ਇੱਕ ਚੱਮਚ ਨਿੰਬੂ ਦਾ ਰਸ ਮਿਲਾਓ। ਇਸ ਨੂੰ ਹਰ ਦੋ ਘੰਟੇ ਬਾਅਦ ਪੀਓ। ਇਸ ਨਾਲ ਰਾਹਤ ਮਿਲੇਗੀ।
ਸੂਰਜਵੰਸ਼ੀ