
ਜਲੰਧਰ : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਕੋਈ ਵੀ ਅਜਿਹਾ ਨਹੀਂ ਦਿਨ ਨਹੀਂ ਹੁੰਦਾ ਜਦੋਂ ਵੱਡੀ ਗਿਣਤੀ ‘ਚ ਕੋਰੋਨਾ ਮਾਮਲੇ ਸਾਹਮਣੇ ਨਾ ਆਉਣ। ਮੰਗਲਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 48 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਲੈਬੋਰਟਰੀ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ 40 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ ਪ੍ਰਾਈਵੇਟ ਲੈਬੋਰਟਰੀ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 8 ਲੋਕ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 2107 ਹੋ ਗਈ ਹੈ, ਜਦਕਿ 1545 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 42 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਵਾ 472 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸੋਮਵਾਰ ਨੂੰ ਜਿੱਥੇ ਜਲੰਧਰ ਜ਼ਿਲ੍ਹੇ ਵਿਚ 47 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਉਥੇ ਹੀ ਦੋ ਮਰੀਜ਼ਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿਚ ਆਦਮਪੁਰ ਨਿਵਾਸੀ ਕੁਲਵੰਤ ਸਿੰਘ (54) ਅਤੇ ਨਿਊ ਈਸ਼ਵਰ ਨਗਰ ਦੇ ਹਰੀਸ਼ ਚੰਦਰ (70) ਸ਼ਾਮਲ ਸਨ।
News Credit :jagbani(punjabkesar)















