
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ‘ਚ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਕਿਸਾਨ ਆਰਡੀਨੈਂਸਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਸੰਘਰਸ਼ ਜਾਰੀ ਹੈ।
ਇਸ ਸਬੰਧੀ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ‘ਚ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ।ਇਸ ਦੌਰਾਨ ਸਮੂਹ ਬੁਲਾਰਿਆਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਘਰਸ਼ ‘ਚ ਕਿਸਾਨਾਂ ਦਾ ਸਾਥ ਦੇਵੇਗਾ।ਇਸ ਮੌਕੇ ਰੋਜੀ ਬਰਕੰਦੀ ਨੇ ਦੱਸਿਆ ਕਿ 24 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪੰਜਾਬ ਵਿਖੇ ਆ ਰਹੇ ਹਨ। ਡੱਬਵਾਲੀ ਵਿਖੇ ਵਰਕਰਾਂ ਵਲੋਂ ਸਵਾਗਤ ਕਰਨ ਉਪਰੰਤ ਦੋਵੇਂ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ ਅਤੇ ਇਸ ਉਪਰੰਤ ਕਿਸਾਨਾਂ ਦੇ ਹੱਕ ‘ਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ 25 ਸਤੰਬਰ ਦੇ ਬੰਦ ਦੌਰਾਨ ਅਕਾਲੀ ਵਰਕਰਾਂ ਵਲੋਂ 3 ਘੰਟੇ ਕਿਸਾਨਾਂ ਦੇ ਹੱਕ ‘ਚ ਚੱਕਾ ਜਾਮ ਕੀਤਾ ਜਾਵੇਗਾ।
News Credit :jagbani(punjabkesari)















