
ਛੀਨਾ : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਦੇ ਵਿਰੋਧ ‘ਚ ਕਿਸਾਨਾਂ ਵਲੋਂ ਸੂਬੇ ਭਰ ‘ਚ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਦਿੱਤੇ ਘਿਰਾਓ ਦੀ ਚਿਤਾਵਨੀ ਤੋਂ ਬਾਅਦ ਪਿੰਡ ਲਦੇਹ ਨੇੜੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਛੀਨਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਹੋਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਘੇਰ ਲਿਆ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਛੀਨਾ ਆਪਣੇ ਫਾਰਮ ਹਾਊਸ ‘ਤੇ ਕਿਸੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਆਏ ਸਨ ਕਿ ਕਿਸਾਨਾਂ ਨੂੰ ਇਸ ਗੱਲ ਦੀ ਭਿਣਕ ਪੈ ਗਈ ਤੇ ਉਨ੍ਹਾਂ ਨੇ ਜਾ ਕੇ ਰਾਜਿੰਦਰ ਮੋਹਨ ਛੀਨਾ ਨੂੰ ਘੇਰ ਕੇ ਕੇਂਦਰ ਸਰਕਾਰ ਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਵੀ ਪਹੁੰਚ ਗਈ ਹੈ।
News Credit :jagbani(punjabkesari)















