ਦਿੱਲੀ ਦੀਆਂ ਬਰੂਹਾਂ ‘ਤੇ ਪੁੱਜਣ ਤੋਂ ਪਹਿਲਾਂ ਕਿਸਾਨਾਂ ਲਈ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ

Image Courtesy :jagbani(punjabkesari)

ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ ‘ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਆਇਆ ਹੈ। ਕੇਂਦਰ ਵਲੋਂ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ ‘ਤੇ ਰੋਕਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਨੇ ਗ਼ਲਤ ਕਰਾਰ ਦਿੱਤਾ ਹੈ। ‘ਆਪ’ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ‘ਆਪ’ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਲਈ ਮਾਸਕ, ਸੈਨੇਟਾਈਜ਼ਰ ਆਦਿ ਦੀ ਵਿਵਸਥਾ ਦੇ ਨਾਲ-ਨਾਲ ਉਨ੍ਹਾਂ ਦੇ ਰਹਿਣ, ਖਾਣ-ਪੀਣ ਦੀ ਵਿਵਸਥਾ ਵੀ ਕਰੇਗਾ ਅਤੇ ਕਿਸਾਨਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਵਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਦੀ ਹਰ ਮਦਦ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ ਦੀ ਸੇਵਾ ਵਿਚ ਦਿਨ ਰਾਤ ਕੰਮ ਕਰਨਗੇ।
ਦਿੱਲੀ ਸਰਕਾਰ ਨੇ ਠੁਕਰਾਈ 9 ਸਟੇਡੀਅਮ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ
ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਦਿੱਲੀ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ। ਦਿੱਲੀ ਪੁਲਸ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਸਟੇਡੀਅਮ ਨੂੰ ਜੇਲ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਟਵੀਟ ਕਰਕੇ ਦੱਸਿਆ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ, ਖੇਡ ਮੈਦਾਨਾਂ ਨੂੰ ਜੇਲਾਂ ਬਣਾਉਣ ਦੀ ਅਰਜ਼ੀ ਨਾਮਜ਼ੂਰ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੇਜ
News Credit :jagbani(punjabkesari)