ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਅਤੇ ਮੋਰਚੇ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ’ਚ ਪਾਏ ਜਾ ਰਹੇ ਆਖੰਡ ਪਾਠ ਦੇ ਭੋਗ ’ਚ ਸ਼ਿਰਕਤ ਕਰਨ ਲਈ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸਾਹਿਬ ਨਤਮਸਤਕ ਹੋਏ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ ਦਿੱਲੀ ਵਿਖੇ ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਫ਼ਲਤਾ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਦਿੱਤੇ ਗਏ ਸਨ।
News Credit :jagbani(punjabkesari)