ਮੁੱਖ ਮੰਤਰੀ ਵੱਲੋਂ ਪੱਤਰਕਾਰ ਪਰਵਾਨਾ ਦੇ ਛੋਟੇ ਪੋਤਰੇ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ

1ਚੰਡੀਗੜ, 6 ਮਈ: ਉਘੇ ਪੱਤਰਕਾਰ ਅਤੇ ਰੋਜ਼ਾਨਾ ਅਜੀਤ ਦੇ ਸੀਨੀਅਰ ਕੋਰਸਪੋਂਡੈਂਟ ਸ੍ਰੀ ਐਨ.ਐਸ. ਪਰਵਾਨਾ ਨੂੰ ਉਸ ਵੇਲੇ ਵੱਡਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦਾ ਛੋਟਾ ਪੋਤਰਾ ਪਰਮੀਤ ਸਿੰਘ (22) ਭਰ ਜਵਾਨੀ ਵਿਚ ਵਿਛੋੜਾ ਦੇ ਗਿਆ।
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਪਰਮੀਤ ਸਿੰਘ ਦੀ ਬੇਵਕਤ ਅਤੇ ਦੁਖਦਾਈ ਮੌਤ ਬਾਰੇ ਸੁਣ ਕੇ ਉਨ੍ਹਾਂ ਨੂੰ ਭਾਰੀ ਦੁੱਖ ਪਹੁੰਚਿਆ ਹੈ ਜਿਸ ਦੇ ਸ਼ਾਨਦਾਰ ਜੀਵਨ ਨੂੰ ਕਿਸਮਤ ਨੇ ਖੋਹ ਲਿਆ ਹੈ।  ਪੀੜਤ ਪਰਿਵਾਰ ਦੇ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਸ. ਬਾਦਲ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ।
ਕੈਬਨਿਟ ਮੰਤਰੀਆਂ ਵੱਲੋਂ ਪਰਵਾਨਾ ਦੇ ਪੋਤਰੇ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਵਾ
ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਤੋਤਾ ਸਿੰਘ, ਸ. ਸੁਰਜੀਤ ਸਿੰਘ ਰੱਖੜਾ, ਡਾ.ਦਲਜੀਤ ਸਿੰਘ ਚੀਮਾ ਤੇ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਸੀਨੀਅਰ ਪੱਤਰਕਾਰ ਸ੍ਰੀ ਐਨ.ਐਸ. ਪਰਵਾਨਾ ਦੇ ਨੌਜਵਾਨ ਪੋਤਰੇ ਸ. ਪਰਮੀਤ ਸਿੰਘ (22) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੈਬਨਿਟ ਮੰਤਰੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਨਾਂ ਨਾਲ ਖੜੇ ਹਨ। ਉਨਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।