ਜਲੰਧਰ — ਅੱਜ ਪੂਰੇ ਦੇਸ਼ ਭਰ ’ਚ ਧੂਮਧਾਮ ਨਾਲ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਮੰਦਿਰਾਂ ’ਚ ਭਗਤ ਭਗਵਾਨ ਸ਼ਿਵ ਦੀ ਪੂਜਾ ਕਰ ਰਹੇ ਹਨ ਅਤੇ ਬਮ-ਬਮ ਭੋਲੇ ਨਾਥ ਦੇ ਜੈਕਾਰੇ ਲਗਾ ਰਹੇ ਹਨ।
ਮਹਾਸ਼ਿਵਰਾਤਰੀ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਦੇਸ਼ ਵਾਸੀਆਂ ਨੂੰ ਇਸ ਤਿਉਹਾਰ ਦੀਆਂ ਵਧੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਫੇਸਬੁੱਕ ’ਤੇ ਪੋਸਟ ਪਾਉਂਦੇ ਹੋਏ ਲਿਖਿਆ, ‘‘ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ’ਤੇ ਤੁਹਾਨੂੰ ਸਾਰਿਆਂ ਹਾਰਦਿਕ ਸ਼ੁੱਭਕਾਮਨਾਵਾਂ।’’
ਜ਼ਿਕਰਯੋਗ ਹੈ ਕਿ ਮਹਾਸ਼ਿਵਰਾਤੀ ਦੇ ਮੌਕੇ ’ਤੇ ਜਲੰਧਰ ਦੇ ਸ਼ਿਵਬਾੜੀ ਮੰਦਿਰ ਸਮੇਤ ਹੋਰ ਵੀ ਕਈ ਪ੍ਰਾਈਨ ਮੰਦਿਰਾਂ ’ਚ ਕਾਫ਼ੀ ਰੌਣਕਾਂ ਲੱਗੀਆਂ ਹੋਈਆਂ ਹਨ। ਭਗਤ ‘ਬਮ-ਬਮ ਭੋਲੇ’ ਦੇ ਜੈਕਾਰੇ ਲਗਾਉਂਦੇ ਹੋਏ ਭਗਵਾਨ















