ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੰਤ ਨਿਰੰਕਾਰੀ ਮਿਸ਼ਨ ਦੇ ਮੁਖੀ ਬਾਬਾ ਹਰਦੇਵ ਸਿੰਘ ਜੀ ਦੇ ਕਨੇਡਾ ‘ਚ ਇਕ ਸੜਕ ਦੁਰਘਟਨਾ ਦੌਰਾਨ ਬੇਵਕਤ ਦਿਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।
ਸੋਗ ਸੰਦੇਸ਼ ‘ਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੰਤ ਬਾਬਾ ਹਰਦੇਵ ਸਿੰਘ ਜੀ ਦੇ ਕਨੇਡਾ ‘ਚ ਸੜਕ ਦੁਰਘਟਨਾ ਦੌਰਾਨ ਬੇਵਕਤ ਦਿਹਾਂਤ ਹੋਣ ਬਾਰੇ ਸੁਣ ਕੇ ਗਹਿਰਾ ਧੱਕਾ ਪਹੁੰਚਿਆ ਹੈ। ਇਹ ਨਾ ਸਿਰਫ ਉਨ੍ਹਾਂ ਦੇ ਸਮਰਥਕਾਂ ਨੂੰ ਨੁਕਸਾਨ ਹੈ, ਬਲਕਿ ਪੂਰੀ ਮਨੁੱਖਤਾ ਨੂੰ ਪਿਆ ਇਕ ਬਹੁਤ ਵੱਡਾ ਘਾਟਾ ਹੈ, ਜਿਹੜੇ ਆਪਣੇ ਸਮੇਂ ਦੇ ਇਕ ਮਹਾਨ ਧਾਰਮਿਕ ਆਗੂ ਸਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਹਰਦੇਵ ਸਿੰਘ ਜੀ ਦੇ ਦਿਹਾਂਤ ਨਾਲ ਹੋਈ ਧਾਰਮਿਕ ਹਾਨੀ ਨੂੰ ਪੂਰਾ ਕਰ ਪਾਉਣਾ ਬਹੁਤ ਮੁਸ਼ਕਿਲ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਵਿਅਕਤੀਗਤ ਤੌਰ ‘ਤੇ ਪਰਿਵਾਰ ਤੇ ਸਮਰਥਕਾਂ ਨਾਲ ਇਸ ਦੁੱਖ ਨੂੰ ਸਾਂਝਾ ਕਰਦੇ ਹਨ।















