ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਦੀ ਛੋਟੀ ਪੁੱਤਰੀ ਸੁਦੀਕਸ਼ਾ ਬਣੇਗੀ ਉਨ੍ਹਾਂ ਦੀ ਉੱਤਰਾਧਿਕਾਰੀ

cvਨਵੀਂ ਦਿੱਲੀ : ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਦੀ ਛੋਟੀ ਪੁੱਤਰੀ ਸੁਦੀਕਸ਼ਾ ਉਨ੍ਹਾਂ ਦੀ ਉੱਤਰਾਧਿਕਾਰੀ ਬਣੇਗੀ। ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਬੀਤੇ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਸੜਕ ਹਾਦਸੇ ‘ਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਕਾਰ ਹਾਦਸਾ ਦਾ ਸ਼ਿਕਾਰ ਹੋ ਗਈ ਸੀ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਹਾਦਸੇ ‘ਚ ਉਨ੍ਹਾਂ ਦੇ ਦੋਵੇਂ ਜਵਾਈ ਜ਼ਖਮੀ ਹੋ ਗਏ ਸਨ। ਜਿਸ ‘ਚੋਂ ਇਕ ਜਵਾਈ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ, ਜਦ ਕਿ ਦੂਜੇ ਦਾ ਇਲਾਜ ਚਲ ਰਿਹਾ ਹੈ। ਬਾਬਾ ਹਰਦੇਵ ਸਿੰਘ ਜੀ ਨੇ ਆਪਣੇ ਪਿਤਾ ਗੁਰਬਚਨ ਸਿੰਘ ਦੀ ਮੌਤ ਤੋਂ ਬਾਅਦ ਨਿਰੰਕਾਰੀ ਮਿਸ਼ਨ ਦੀ ਕਮਾਨ ਸੰਭਾਲੀ ਸੀ। ਉਨ੍ਹਾਂ ਦੇਹਾਤ ਤੋਂ ਬਾਅਦ ਉਨ੍ਹਾਂ ਦੇ ਪੈਰੋਕਾਰਾਂ ‘ਚ ਸੋਗ ਦੀ ਲਹਿਰ ਹੈ। ਅੱਜ ਉਨ੍ਹਾਂ ਦੀ ਮ੍ਰਿਤਕ ਸਰੀਰ ਨੂੰ ਆਖਰੀ ਦਰਸ਼ਨਾਂ ਲਈ ਦਿੱਲੀ ਦੇ ਬੁਰਾੜੀ ਰੋਡ ਸਥਿਤ ਗਰਾਊਂਡ ਨੰਬਰ-8 ‘ਚ ਰੱਖਿਆ ਗਿਆ ਹੈ। ਕੱਲ ਭਾਵ ਬੁੱਧਵਾਰ ਨੂੰ ਉਨ੍ਹਾਂ ਦਾ ਦਿੱਲੀ ਦੇ ਨਿਗਮ ਬੋਧ ਘਾਟ ‘ਚ ਅੰਤਿਮ ਸੰਸਕਾਰ ਕੀਤਾ ਜਾਵੇਗਾ।