ਨਵੀਂ ਦਿੱਲੀ : ਅੱਜ ਰਾਜੀਵ ਗਾਂਧੀ ਨੂੰ ਯਾਦ ਕਰਦੇ ਹੋਏ ਕਾਂਗਰਸ ਮੁਖੀ ਸੋਨੀਆ ਗਾਂਧੀ ਭਾਵੁਕ ਹੋ ਗਈ। ਭਾਵੁਕ ਹੋਈ ਸੋਨੀਆ ਗਾਂਧੀ ਨੇ ਕਿਹਾ ਆਤੰਕ ਫੈਲਾਉਣ ਵਾਲਿਆਂ ਨੇ ਰਾਜੀਵ ਗਾਂਧੀ ਨੂੰ ਸਾਡੇ ਤੋਂ ਖੋਹ ਲਿਆ ਪਰ ਉਨ੍ਹਾਂ ਲੋਕਾਂ ਨੂੰ ਇਸ ਗੱਲ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਰਾਜੀਵ ਦੇ ਵਿਚਾਰ ਅੱਜ ਵੀ ਸਾਡੇ ਨਾਲ ਹਨ। ਉਨ੍ਹਾਂ ਦੇ ਵਿਚਾਰਾਂ ਨੂੰ ਕੋਈ ਵੀ ਤਾਕਤ ਸਾਡੇ ਕੋਲੋਂ ਖੋਹ ਨਹੀਂ ਸਕਦੀ। ਤੁਹਾਨੂੰ ਦੱਸ ਦਈਏ ਅੱਜ ਯਾਨੀ ਸ਼ਨੀਵਾਰ ਨੂੰ ਰਾਜੀਵ ਗਾਂਧੀ ਦੀ ਬਰਸੀ ਸੀ। ਬਰਸੀ ਮੌਕੇ ਆਯੋਜਿਤ ਪ੍ਰੋਗਰਾਮ ‘ਚ ਸੋਨੀਆ ਗਾਂਧੀ ਨੇ ਕਿਹਾ, ”ਰਾਜੀਵ ਗਾਂਧੀ ਹੀ ਉਹ ਵਿਅਕਤੀ ਸਨ, ਜਿਨ੍ਹਾਂ ਨੇ ਦੇਸ਼ ਨੂੰ ਕੰਪਿਊਟਰ ਦਿੱਤਾ ਅਤੇ 18 ਸਾਲ ਦੇ ਲੋਕਾਂ ਨੂੰ ਵੋਟ ਦਾ ਅਧਿਕਾਰ ਦਿਵਾਇਆ।” ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 25ਵੀਂ ਬਰਸੀ ‘ਤੇ ਕਾਂਗਰਸ ਮੁਖੀ ਸੋਨੀਆ ਗਾਂਧੀ, ਉੱਪ ਪ੍ਰਧਾਨ ਰਾਹੁਲ ਗਾਂਧੀ, ਰਾਬਰਟ ਵਾਡਰਾ, ਪ੍ਰਿਯੰਕਾ ਗਾਂਧੀ ਦੇ ਨਾਲ ਉਨ੍ਹਾਂ ਦੀ ਸਮਾਧ ਵੀਰ ਭੂਮੀ ਜਾ ਕੇ ਉਨ੍ਹਾਂ ਨੂੰ ਸ਼ਰਧਾਜਲੀ ਦਿੱਤੀ। ਜ਼ਿਕਰਯੋਗ ਹੈ ਕਿ 21 ਮਈ 1991 ਨੂੰ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ‘ਚ ਆਤਮਘਾਤੀ ਬੰਬ ਧਮਾਕੇ ‘ਚ ਰਾਜੀਵ ਗਾਂਧੀ ਦੀ ਮੌਤ ਹੋ ਗਈ ਸੀ। ਰਾਜਨੀਤੀ ‘ਚ ਆਉਣ ਤੋਂ ਪਹਿਲਾਂ ਰਾਜੀਵ ਏਅਰਲਾਈਨ ਪਾਇਲਟ ਦੀ ਨੌਕਰੀ ਕਰਦੇ ਸਨ।















