ਦਿੱਲੀ-NCR ‘ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 3.7 ਰਹੀ ਤੀਬਰਤਾ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਨੇੜਲੇ ਇਲਾਕਿਆਂ ਵਿੱਚ ਸੋਮਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਦੇ ਉੱਤਰ ਵਿੱਚ 10 ਕਿਲੋਮੀਟਰ ਦੂਰ ਦੱਸਿਆ ਗਿਆ ਹੈ। ਰਾਤ 10.36 ਵਜੇ ਆਏ ਭੂਚਾਲ ਦੀ ਤੀਬਰਤਾ 3.7 ਦੱਸੀ ਗਈ ਹੈ। ਹਾਲਾਂਕਿ ਹੁਣ ਤੱਕ ਇਸ ਨਾਲ ਕਿਸੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।