ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੋਵਿਡ-19 ਪਰਿਵਾਰ ਆਰਥਿਕ ਮਦਦ ਯੋਜਨਾ ਲਈ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਅਧੀਨ ਕੋਰੋਨਾ ਨਾਲ ਜਿਨ੍ਹਾਂ ਪਰਿਵਾਰਾਂ ਦੀ ਮੌਤ ਹੋਈ ਹੈ, ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਰਿਵਾਰਾਂ ਨੂੰ 2500 ਰੁਪਏ ਦੀ ਪੈਨਸ਼ਨ ਵੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਇਸ ਯੋਜਨਾ ਨੂੰ ਲਾਂਚ ਕਰਦੇ ਸਮੇਂ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਯੋਜਨਾ ਦੇ ਅਧੀਨ ਪੋਰਟਲ ਲਾਂਚ ਕੀਤਾ ਗਿਆ ਹੈ, ਜਿਸ ‘ਤੇ ਪੀੜਤ ਪਰਿਵਾਰ ਅਪਲਾਈ ਕਰ ਸਕਦੇ ਹਨ।
ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਅਸੀਂ ਇਹ ਇੰਤਜ਼ਾਰ ਨਹੀਂ ਕਰਨਗੇ ਕਿ ਕੌਣ-ਕੌਣ ਆਨਲਾਈਨ ਅਪਲਾਈ ਕਰ ਰਿਹਾ ਹੈ ਸਗੋਂ ਅਸੀਂ ਉਨ੍ਹਾਂ ਦੇ ਘਰਾਂ ਤੱਕ ਖ਼ੁਦ ਜਾਣਗੇ ਅਤੇ ਲੋਕਾਂ ਦੀ ਮਦਦ ਕਰਨਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਜੋ ਲੋਕ ਇਸ ਕੰਮ ਲਈ ਪੀੜਤਾਂ ਦੇ ਘਰ ਜਾਣਗੇ, ਉਹ ਕਾਗਜ਼ਾਂ ‘ਚ ਕਮੀਆਂ ਨਹੀਂ ਕੱਢਣਗੇ ਸਗੋਂ ਜੋ ਕਮੀ ਹੋਵੇਗੀ, ਉਸ ਨੂੰ ਪੂਰੀ ਕਰਨ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ ਅਤੇ ਫਾਰਮ ਭਰਵਾਉਣ ਤੋਂ ਲੈ ਕੇ ਸਾਰੇ ਪੈਸੇ ਪੀੜਤਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।















