ਅਸ਼ਵਨੀ ਸ਼ਰਮਾ ਵੱਲੋਂ ‘ਅਨਿਲ ਜੋਸ਼ੀ’ ਨੂੰ ‘ਨੋਟਿਸ’ ਜਾਰੀ, ਜਾਣੋ ਕੀ ਹੈ ਕਾਰਨ

ਚੰਡੀਗੜ੍ਹ : ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਡਾ. ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।
ਇਸ ਲਈ ਅਨਿਲ ਜੋਸ਼ੀ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦਿਆਂ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਹੈ।