ਲੰਬੀ : ਸਾਬਕਾ ਸੰਸਦ ਮੈਂਬਰ ਸਵ. ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਗੇ। ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਗਿਆ ਸੀ। ਗੁਰਮੀਤ ਸਿੰਘ ਖੁੱਡੀਆਂ ਕਾਂਗਰਸ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਰਹੇ ਹਨ।
ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਕੈਪਟਨ ਅਮਰਿੰਦਰ ਸਿੰਘ ਲੰਬੀ ਤੋਂ ਕਾਂਗਰਸ ਦੇ ਉਮੀਦਵਾਰ ਸਨ ਤਾਂ ਗੁਰਮੀਤ ਸਿੰਘ ਖੁੱਡੀਆਂ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰੇ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਲੰਬੀ ਹਲਕੇ ‘ਚ ਵਡੀ ਰੈਲੀ ਵਿਚ ਖੁੱਡੀਆਂ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਖੁੱਡੀਆਂ ਪਰਿਵਾਰ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਚੰਗਾ ਆਧਾਰ ਹੈ।
ਅੱਜ ਉਹ ਆਪਣੇ ਵੱਡੀ ਗਿਣਤੀ ‘ਚ ਸਾਥੀਆਂ ਨਾਲ ਚੰਡੀਗੜ੍ਹ ਲਈ ਰਵਾਨਾ ਹੋਏ, ਜਿੱਥੇ ਉਹ ਆਮ ਆਦਮੀ ਪਾਰਟੀ ਚ ਸ਼ਾਮਲ ਹੋਣਗੇ। ਇਹ ਕਿਆਸਰਾਈਆ ਲਾਈਆ ਜਾ ਰਹੀਆ ਹਨ ਕਿ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ 2022 ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਹੋ ਸਕਦੇ ਹਨ।















