ਕੈਪਟਨ ਦੇ ਐਲਾਨ ਤੋਂ ਪਹਿਲਾਂ ਹਲਚਲ ਤੇਜ਼, ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ‘ਸੁਖਜਿੰਦਰ ਰੰਧਾਵਾ’

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਥੋੜ੍ਹੀ ਹੀ ਦੇਰ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ।
ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਰੰਧਾਵਾ ਦੀ ਇਸ ਵੇਲੇ ਰਾਹੁਲ ਗਾਂਧੀ ਨਾਲ ਮੁਲਾਕਾਤ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਇਸ ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੇ ਜਾਣ ਦੇ ਆਸਾਰ ਹਨ।