‘ਆਪ’ ਇਸ ਵਾਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਪੰਜਾਬ ’ਚ ਲੜੇਗੀ ਚੋਣਾਂ : ਬਲਜਿੰਦਰ ਕੌਰ

ਬਠਿੰਡਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਬਠਿੰਡਾ ਪਹੁੰਚ ਰਹੇ ਹਨ। ਇਕ ਨਿੱਜੀ ਪੈਲੇਸ ’ਚ ਮੁੱਖ ਮੰਤਰੀ ਵਪਾਰੀਆਂ ਨਾਲ ਮੁਲਾਕਾਤ ਕਰਕੇ ਮੀਟਿੰਗ ਕਰਨਗੇ। ਜਿਸ ਦੇ ਬਾਅਦ ਕੇਜਰੀਵਾਲ ਆਪਣੀ ਟੀਮ ਵਲੋਂ ਹੀ ਲੋਕਾਂ ਨੂੰ ਸੰਬੋਧਿਤ ਕਰਨਗੇ। ਆਮ ਆਦਮੀ ਪਾਰਟੀ ਦੇ ਤਕਰੀਬਨ ਸਾਰੇ ਵਿਧਾਇਕ ਬਠਿੰਡਾ ਪਹੁੰਚ ਚੁੱਕੇ ਹਨ।
ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਬਿਜਲੀ ਮੁਆਫ਼ ਅਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਨ ਖ਼ਰਾਬ ਹੋਈ ਕਪਾਹ ਦੀ ਫ਼ਸਲ ਨੂੰ ਲੈ ਕੇ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਸੱਤਾਧਾਰੀ ਪਾਰਟੀ ਕਾਂਗਰਸ ਵਲੋਂ ਹੀ ਹੁਣ ਤੱਕ ਆਪਣੇ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨ ਕੀਤਾ ਗਿਆ ਹੈ ਪਰ ਇਸ ਵਾਰ ਆਮ ਆਦਮੀ ਪਾਰਟੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਕੇ ਹੀ ਪੰਜਾਬ ’ਚ ਚੋਣ ਲੜੇਗੀ।