ਜੰਮੂ — ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਸੋਮਵਾਰ ਨੂੰ ਕੰਟਰੋਲ ਲਾਈਨ ‘ਤੇ ਬਾਰੂਦੀ ਸੁਰੰਗ ਦੇ ਧਮਾਕੇ ‘ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਬਾਲਾਕੋਟ ਇਲਾਕੇ ‘ਚ ਉਸ ਸਮੇਂ ਵਾਪਰੀ ਜਦੋਂ ਬੀ.ਐੱਸ.ਐੱਫ. ਦਾ ਜਵਾਨ ਕੰਟਰੋਲ ਲਾਈਨ ‘ਤੇ ਗਸ਼ਤ ਕਰ ਰਿਹਾ ਸੀ। ਜ਼ਖ਼ਮੀ ਜਵਾਨ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।















