ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਇਸ ਸਮੇਂ ਮੀਟਿੰਗ ਜਾਰੀ ਹੈ। ਇਹ ਮੀਟਿੰਗ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਹੋ ਰਹੀ ਹੈ।
ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਸ ਸਮੇਂ ਰੇਲਵੇ ਲਾਈਨਾਂ ‘ਤੇ ਧਰਨੇ ਦੇ ਰਹੀ ਹੈ, ਜਿਸ ਨੂੰ ਲੈ ਕੇ ਅੱਜ ਕਮੇਟੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ‘ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ-ਚਰਚਾ ਜਾਰੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਏਕਤਾ ਉਗਰਾਹਾਂ ਨਾਲ ਮੀਟਿੰਗ ਕਰਨਗੇ। ਇਸ ਦੇ ਲਈ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਮੀਟਿੰਗ ਲਈ ਪਹੁੰਚ ਗਏ ਹਨ।















