ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਤੋਂ ਟਿਕਟ ਦੇ ਸਕਦੀ ਹੈ ਕਾਂਗਰਸ, ਬਿਨਾ ਮੁਕਾਬਲ ਜਿਤਾਉਣ ਦੀ ਕੀਤੀ ਮੰਗ

ਚੰਡੀਗੜ੍ਹ (Ajit Weekly News): ਸਿੱਧੂ ਮੂਸੇਵਾਲਾ ਦੇ ਕਤਲ ਉਪਰੰਤ ਉਸ ਦੇ ਪਿਤਾ ਨੂੰ ਚੋਣ ਮੈਦਾਨ ’ਚ ਉਤਾਰ ਸਕਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹੈ ਕਿ ਅਜਿਹਾ ਕਦਮ ਪਾਰਟੀ ਵਲੋਂ ਸਿੱਧੂ ਮੂਸੇਵਾਲਾ ਨੂੰ ਇੱਕ ਤਰ੍ਹਾਂ ਦੀ ਸ਼ਰਧਾਂਜਲੀ ਹੋਵੇਗੀ। ਸੰਗਰੂਰ ’ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੈਦਾਨ ਵਿੱਚ ਉਤਾਰਨ ਬਾਰੇ ਵਿਚਾਰ ਕਰ ਰਹੀ ਹੈ।

ਵੜਿੰਗ ਨੇ ਟਵੀਟ ਕੀਤਾ, “ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨੁਕਸਾਨ ਦੀ ਭਰਪਾਈ ਕੋਈ ਨਹੀਂ ਕਰ ਸਕਦਾ।” ਸੁਝਾਅ ਦਿੱਤਾ ਗਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਉਪ ਚੋਣ ਲਈ ਸਰਬਸੰਮਤੀ ਨਾਲ ਉਮੀਦਵਾਰ ਵਜੋਂ ਮੈਦਾਨ ’ਚ ਉਤਾਰਿਆ ਜਾਵੇ ਅਤੇ ਉਨ੍ਹਾਂ ਨੂੰ ਬਿਨਾਂ ਮੁਕਾਬਲਾ ਚੁਣਿਆ ਜਾਵੇ।

ਸੰਗਰੂਰ ’ਚ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਕੁਝ ਉਧੇੜ-ਬੁਣ ’ਚ ਲੱਗੀ ਹੋਈ ਹੈ।