ਜਲੰਧਰ/ਚੰਡੀਗੜ੍ਹ— ਅੱਜ ਪੂਰੇ ਦੇਸ਼ ਭਰ ’ਚ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਟਵਿੱਟਰ ’ਤੇ ਲਿਖਿਆ ਕਿ ਭਾਰਤ ਦੇ 76ਵੇਂ ਆਜ਼ਾਦੀ ਦਿਹਾੜੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ। ਉਨ੍ਹਾਂ ਅੱਗੇ ਲਿਖਿਆ ਕਿ ਅੱਜ ਜਦ ਅਸੀਂ ਆਜ਼ਾਦੀ ਦੇ 75 ਸਾਲਾਂ ਦਾ ਜਸ਼ਨ ਮਨਾ ਰਹੇ ਹਾਂ ਤਾਂ ਆਓ ਆਪਣੇ ਨਾਇਕਾਂ, ਮਹਾਨ ਆਜ਼ਾਦੀ ਘੁਲਾਟੀਆਂ ਨੂੰ ਵੀ ਯਾਦ ਕਰੀਏ ਅਤੇ ਸਲਾਮ ਕਰੀਏ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ। ਜੈ ਹਿੰਦ।















