ਚੰਡੀਗੜ੍ਹ : 6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬੈਂਚ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬੈਂਚ ‘ਚ ਸ਼ਾਮਲ ਜਸਟਿਸ ਆਲੋਕ ਜੈਨ ਕੇਂਦਰ ਵੱਲੋਂ ਮਾਮਲੇ ਦੀ ਪੈਰਵਾਈ ਕਰਦੇ ਰਹੇ ਹਨ।
ਹੁਣ ਇਹ ਮਾਮਲਾ ਚੀਫ਼ ਜਸਟਿਸ ਕੋਲ ਭੇਜਿਆ ਜਾਵੇਗਾ ਅਤੇ ਫਿਰ ਦੂਜੇ ਬੈਂਚ ਨੂੰ ਰੈਫ਼ਰ ਹੋਵੇਗਾ। ਇਸ ਤੋਂ ਪਹਿਲਾਂ ਹਾਈਕੋਰਟ ਦੀ ਬੈਂਚ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਖ਼ਤੀ ਨਾਲ ਪੁੱਛਿਆ ਸੀ ਕਿ ਅਜੇ ਤੱਕ ਇਸ ਮਾਮਲੇ ‘ਚ ਕੀ-ਕੀ ਕੀਤਾ ਗਿਆ?















