ਪੰਜਾਬ ’ਚ ਵਧ ਰਹੀ ‘ਲੰਪੀ ਸਕਿਨ’ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ, ਦਿੱਤੇ ਇਹ ਹੁਕਮ

ਚੰਡੀਗੜ੍ਹ — ਪੰਜਾਬ ’ਚ ਪਸ਼ੂਆਂ ’ਚ ‘ਲੰਪੀ ਸਕਿਨ’ ਦੀ ਬੀਮਾਰੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਤੇਜ਼ੀ ਨਾਲ ਵੱਧ ਰਹੀ ਇਸ ਬੀਮਾਰੀ ਨੂੰ ਲੈ ਕੇ ਹਾਈਕੋਰਟ ਨੇ ਵੀ ਸਖ਼ਤ ਰੁਖ਼ ਅਪਣਾ ਲਿਆ ਹੈ। ਪੰਜਾਬ ’ਚ ਫ਼ੈਲੀ ਬੀਮਾਰੀ ਨੂੰ ਲੈ ਕੇ ਦਾਖ਼ਲ ਹੋਈ ਪਟੀਸ਼ਨ ’ਤੇ ਹਾਈਕੋਰਟ ਨੇ ਸਖ਼ਤ ਹੁਕਮ ਦਿੱਤੇ ਹਨ। ਸਰਕਾਰ ਦੇ ਭਰੋਸਾ ਦੇਣ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕੀਤਾ ਗਿਆ ਹੈ।
ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਪਸ਼ੂਆਂ ਨੂੰ ਜਲਦੀ ਬਚਾਅ ਦੇ ਟੀਕੇ ਲਗਾਏ ਜਾਣ। ਇਸ ਦੇ ਨਾਲ ਹੀ ਮਰ ਰਹੇ ਪਸ਼ੂਆਂ ਨੂੰ ਸਹੀ ਤਰੀਕੇ ਨਾਲ ਟਿਕਾਣੇ ਲਗਾਉਣ ਲਈ ਵੀ ਕਿਹਾ ਗਿਆ ਹੈ ਤਾਂਕਿ ਬੀਮਾਰੀ ਮਹਾਮਾਰੀ ਨਾ ਬਣ ਜਾਵੇ।