ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ‘ਚ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਹੋਏ ਮੁਕਾਬਲੇ ‘ਚ ਸੋਮਵਾਰ ਸਵੇਰੇ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਾਸ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਦੱਖਣੀ ਕਸ਼ਮੀਰ ਦੇ ਇਸ ਜ਼ਿਲ੍ਹੇ ਦੇ ਤਾਂਗਪਾਵਾ ਇਲਾਕੇ ‘ਚ ਐਤਵਾਰ ਰਾਤ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਤਲਾਸ਼ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ ਸੋਮਵਾਰ ਸਵੇਰੇ 2 ਅੱਤਵਾਦੀ ਮਾਰੇ ਗਏ। ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ।