ਦੀਵਾਲੀ ਤੋਂ ਪਹਿਲਾਂ PM ਮੋਦੀ ’ਤੇ ਆਤਮਘਾਤੀ ਹਮਲੇ ਦੀ ਸਾਜਿਸ਼, ਖ਼ੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ ਨੂੰ ਲੈ ਕੇ ਖ਼ੁਫੀਆ ਏਜੰਸੀਆਂ ਨੇ ਵੱਡਾ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਮੁਤਾਬਕ ਦੀਵਾਲੀ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਨਿਸ਼ਾਨੇ ‘ਤੇ ਹਨ। ਖ਼ੁਫੀਆ ਏਜੰਸੀਆਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਮੋਦੀ ’ਤੇ ਅੱਤਵਾਦੀਆਂ ਵਲੋਂ ਆਤਮਘਾਤੀ ਹਮਲੇ ਦੀ ਸਾਜਿਸ਼ ਰਚੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਉਤੇ ਹਮਲਾ ਕਰਨ ਲਈ ਅੱਤਵਾਦੀ ਰੈਲੀ ਜਾਂ ਰੋਡ ਸ਼ੋਅ ਵਿਚ ਵੀ ਐਂਟਰੀ ਲੈ ਸਕਦੇ ਹਨ। ਖ਼ੁਫੀਆ ਏਜੰਸੀਆਂ ਦੇ ਦਸਤਾਵੇਜ਼ਾਂ ਤੋਂ ਇਹ ਖ਼ੁਲਾਸਾ ਹੋਇਆ ਹੈ ਕਿ ਪ੍ਰਧਾਨ ਮੰਤਰੀ ’ਤੇ ਹਮਲਾ ਕਰਨ ਲਈ ਪਾਕਿਸਤਾਨੀ ਜਾਸੂਸੀ ਏਜੰਸੀ ISI ਨੇ ਲਸ਼ਕਰ-ਏ-ਤੋਇਬਾ ਨੂੰ ਇਸ ਕੰਮ ਨੂੰ ਅੰਜ਼ਾਮ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ।