– 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨਾਲ ਹੋਵੇਗਾ ਮੁੱਖ ਮੁਕਾਬਲਾ
– ਸ. ਪ੍ਰਕਾਸ਼ ਸਿੰਘ ਬਾਦਲ ਹੋਣਗੇ ਪਾਰਟੀ ਦੇ ‘ਸਟਾਰ ਪ੍ਰਚਾਰਕ’
– ਕੇਜਰੀਵਾਲ ਪੰਜਾਬ ‘ਚ ਸੱਤਾ ਪ੍ਰਾਪਤ ਕਰਕੇ ਕੇਂਦਰ ਸਰਕਾਰ ਨਾਲ ਪੰਗੇ ਲੈਣੇ ਚਾਹੁੰਦਾ ਹੈ
– ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਓਵਰਆਲ ਵਿਕਾਸ ਦਾ ਕੋਈ ਮੁਕਾਬਲਾ ਨਹੀਂ
– ਪੰਜਾਬ ਦੀਆਂ ਪ੍ਰਮੁੱਖ ਸੜਕਾਂ ‘ਤੇ ਪੈਂਦੀਆਂ ਤਕਰੀਬਨ ਸਾਰੀਆਂ ਰੇਲਵੇ ਲਾਈਨਾਂ ‘ਤੇ ਪੁਲ ਬਣਾਏ
– ਦੋ ਸਾਲਾਂ ਵਿਚ ਮੋਦੀ ਸਰਕਾਰ ਨੇ ਪੰਜਾਬ ਨੂੰ 30 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦਿੱਤੇ
– ਪਟਿਆਲਾ-2 ਹਲਕੇ ‘ਚ ਦੂਜੇ ਦਿਨ ਸੰਗਤ ਦਰਸ਼ਨ ਦੌਰਾਨ ਸ਼ਹਿਰੀ ਇਲਾਕੇ ਨੂੰ ਦਿੱਤੇ ਗ੍ਰਾਂਟਾਂ ਦੇ ਗੱਫੇ
– ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਪਾਰਕਿੰਗ ਦਾ ਉਦਘਾਟਨ ਅਤੇ ਰਜਿੰਦਰਾ ਟੈਂਕ ਦੇ ਸੁੰਦਰੀਕਰਨ ਦਾ ਨੀਂਹ ਪੱਥਰ ਰੱਖਿਆ
– ਪਟਿਆਲਾ ਦੀ ਛੋਟੀ ਨਦੀ 13 ਕਰੋੜ ਰੁਪਏ ਦੀ ਲਾਗਤ ਨਾਲ ਪੱਕੀ ਕਰਨ ਦਾ ਐਲਾਨ
– ਫੋਕਲ ਪੁਆਇੰਟ ਦੀ ਵੀ ਬਦਲੀ ਜਾਵੇਗੀ ਨੁਹਾਰ
ਪਟਿਆਲਾ, 21 ਜੁਲਾਈ: ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦਾ ਮੁੱਖ ਮੁਕਾਬਲਾ ਪੂਰੀ ਤਰ•ਾਂ ਨਾਲ ਕਮਜ਼ੋਰ ਪੈ ਚੁੱਕੀ ਤੇ ਨਿਰਾਸ਼ ਲੋਕਾਂ ਦੀ ਪਾਰਟੀ ਕਾਂਗਰਸ ਨਾਲ ਹੋਵੇਗਾ ਕਿਉਂ ਕਿ ਆਮ ਆਦਮੀ ਪਾਰਟੀ (ਆਪ) ਪੀਪਲਜ਼ ਪਾਰਟੀ ਆਫ ਪੰਜਾਬ (ਪੀਪੀਪੀ) ਵਾਂਗ ਲਿਫਾਫਾ ਪਾਰਟੀ ਹੈ ਅਤੇ ਜੋ ਹਸ਼ਰ ਪੀਪੀਪੀ ਦਾ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੋਇਆ ਸੀ, ਆਪ ਵਾਲਿਆਂ ਦਾ ਹਸ਼ਰ ਉਸ ਤੋਂ ਵੀ ਮਾੜਾ ਹੋਵੇਗਾ।
ਇੱਥੇ ਪਟਿਆਲਾ-2 ਹਲਕੇ ਦੇ ਦੂਜੇ ਤੇ ਆਖਰੀ ਦਿਨ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ 2017 ਦੀਆਂ ਚੋਣਾਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਹੀ ਪਾਰਟੀ ਦੇ ‘ਸਟਾਰ ਪ੍ਰਚਾਰਕ’ ਹੋਣਗੇ। ਉਨ•ਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਵਿਕਾਸ ਦੀ ਗਤੀ ਪੂਰੀ ਤਰ•ਾਂ ਨਾਲ ਲੀਹ ‘ਤੇ ਪਈ ਹੋਈ ਹੈ ਕਿਉਂ ਕਿ ਕੇਂਦਰ ਵਿਚ ਵੀ ਭਾਈਵਾਲ ਪਾਰਟੀ ਭਾਜਪਾ ਦੀ ਸਰਕਾਰ ਹੈ ਜੋ ਕਿ ਵਿਕਾਸ ਕਾਰਜਾਂ ਲਈ ਪੰਜਾਬ ਨੂੰ ਖੁੱਲ•ੇ ਗੱਫੇ ਦੇ ਰਹੀ ਹੈ। ਉਨ•ਾਂ ਦੱਸਿਆ ਕਿ ਦੋ ਸਾਲਾਂ ਵਿਚ ਮੋਦੀ ਸਰਕਾਰ ਨੇ ਪੰਜਾਬ ਨੂੰ ਕਰੀਬ 30 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦਿੱਤੇ ਹਨ ਅਤੇ ਅਪੀਲ ਕੀਤੀ ਕਿ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ 2017 ਵਿਚ ਵੀ ਅਕਾਲੀ-ਭਾਜਪਾ ਸਰਕਾਰ ਬਣਾਈ ਜਾਵੇ ਕਿਉਂ ਕਿ ਇਸ ਸਮੇਂ ਕੇਂਦਰ ਅਤੇ ਪੰਜਾਬ ਸਰਕਾਰ ਵਿਚ ਬਹੁਤ ਵਧੀਆ ਤਾਲਮੇਲ ਬਣਿਆਂ ਹੋਇਆ ਹੈ।
ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ‘ਆਪ’ ਨੂੰ ਕੇਂਦਰ ਸਰਕਾਰ ਨਾਲ ਲੜਾਈ ਕਰਨ ਅਤੇ ਪੰਗੇ ਲੈਣ ਲਈ ਪੰਜਾਬ ਵਰਗੇ ਮਜ਼ਬੂਤ ਰਾਜ ਵਿਚ ਸੱਤਾ ਪ੍ਰਾਪਤੀ ਚਾਹੀਦੀ ਹੈ ਅਤੇ ਕੇਜਰੀਵਾਲ ਦਾ ਮਕਸਦ ਸਿਰਫ ਪੰਜਾਬ ਨੂੰ ਵਰਤਣਾ ਹੈ, ਉਸ ਦਾ ਪੰਜਾਬ ਦੇ ਵਿਕਾਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ•ਾਂ ਕਿਹਾ ਕਿ ਪੰਜਾਬੀਆਂ ਨੂੰ ‘ਆਪ’ ਦੇ ਝੂਠੇ ਲਾਰਿਆਂ ਅਤੇ ਵਾਅਦਿਆਂ ਤੋਂ ਬਚਣਾ ਚਾਹੀਦਾ ਹੈ ਨਹੀਂ ਤਾਂ ਆਪ ਵਾਲੇ ਪੰਜਾਬ ਨੂੰ ਬਰਬਾਦ ਕਰ ਦੇਣਗੇ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਜੋ ਕਿਹਾ ਸੀ ਉਹ ਕਰਕੇ ਦਿਖਾਇਆ ਹੈ ਅਤੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਸੜਕਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਅਤੇ ਸਾਰੀਆਂ ਪ੍ਰਮੁੱਖ ਸੜਕਾਂ ਨੂੰ 4-6 ਮਾਰਗੀ ਬਣਾ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਇਕੋ-ਇਕ ਅਜਿਹਾ ਸੂਬਾ ਹੈ ਜਿੱਥੇ ਦੋ ਕੌਮਾਂਤਰੀ ਏਅਰਪੋਰਟ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਨ। ਇਸ ਤੋਂ ਇਲਾਵਾ ਪਟਿਆਲਾ ਜ਼ਿਲ•ੇ ਦੇ ਰਾਜਪੁਰਾ ਅਤੇ ਮੋਹਾਲੀ ਸ਼ਹਿਰ ਵਿਚ ਵੱਡੇ ਸਨਅਤੀ ਖੇਤਰ ਸਥਾਪਿਤ ਕੀਤੇ ਗਏ ਹਨ। ਆਈ.ਟੀ. ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਦੇ ਨਾਲ-ਨਾਲ ਲੁਧਿਆਣਾ ਵਿਚ ਆਧੁਨਿਕ ਈ-ਸਾਈਕਲ ਵੈਲੀ ਸਥਾਪਿਤ ਕੀਤੀ ਜਾ ਰਹੀ ਹੈ।
ਉਨ•ਾਂ ਕਿਹਾ ਕਿ ਪੰਜਾਬ ਦੀਆਂ ਸੜਕਾਂ ‘ਤੇ ਨਿਰਵਿਘਨ ਤੇ ਸੁਚਾਰੂ ਆਵਾਜਾਈ ਲਈ ਮੁੱਖ ਸੜਕਾਂ ‘ਤੇ ਪੈਂਦੀਆਂ ਕਰੀਬ ਸਾਰੀਆਂ ਰੇਲਵੇ ਲਾਈਨਾਂ ‘ਤੇ ਤਕਰੀਬਨ 150 ਪੁਲ ਬਣਾਏ ਗਏ ਹਨ। ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਵਿਚ ਕੀਤੇ ਓਵਰਆਲ ਵਿਕਾਸ ਦਾ ਕੋਈ ਮੁਕਾਬਲਾ ਨਹੀਂ ਹੈ ਅਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਭਾਈਵਾਲ ਪਾਰਟੀਆਂ ਦੇ ਹੋਣ ਕਰਕੇ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੀਆ ਜਾ ਰਹੀਆਂ ਹਨ। ਉਨ•ਾਂ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਜਿਹੜਾ ਬੰਦਾ ਆਪਣੇ ਸ਼ਹਿਰ ਪਟਿਆਲਾ ਦੇ ਇਕ ਵੀ ਵਾਰਡ ਵਿਚ ਹੀ ਨਾ ਕਦੇ ਗਿਆ ਹੋਵੇ ਉਹ ਲੋਕਾਂ ਦੇ ਕੀ ਕੰਮ ਆਵੇਗਾ। ਉਨ•ਾਂ ਕਿਹਾ ਕਿ ਇਸ ਦੇ ਉਲਟ ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਇਕ-ਇਕ ਪਿੰਡ ਦਾ ਦੌਰਾ ਕਰ ਚੁੱਕੇ ਹਨ ਅਤੇ ਉਨ•ਾਂ ਨੂੰ ਜਨਤਾ ਦੀ ਨਬਜ਼ ਬਾਰੇ ਸਭ ਪਤਾ ਹੈ।
ਇਸ ਮੌਕੇ ਉੱਪ ਮੁੱਖ ਮੰਤਰੀ ਨੇ ਪਟਿਆਲਾ-2 ਹਲਕੇ ‘ਚ ਦੂਜੇ ਤੇ ਆਖਰੀ ਦਿਨ ਸੰਗਤ ਦਰਸ਼ਨ ਦੌਰਾਨ ਕੁੱਲ 21 ਵਾਰਡਾਂ, ਅਰਬਨ ਅਸਟੇਟ ਫੇਜ਼ 1-2-3 ਅਤੇ ਪੰਜਾਬੀ ਯੂਨੀਵਰਸਿਟੀ ਇਲਾਕਿਆਂ ਦੀਆਂ ਐਸੋਸੀਏਸ਼ਨਾਂ ਨੂੰ ਵਿਕਾਸ ਗ੍ਰਾਂਟਾਂ ਵੰਡੀਆਂ ਅਤੇ ਮੌਕੇ ‘ਤੇ ਸਮੱਸਿਆਵਾਂ ਸੁਣ ਕੇ ਹਾਜ਼ਰ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਨ•ਾਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਪਾਰਕਿੰਗ ਦਾ ਉਦਘਾਟਨ ਅਤੇ ਰਜਿੰਦਰਾ ਟੈਂਕ ਦੇ ਸੁੰਦਰੀਕਰਨ ਦਾ ਨੀਂਹ ਪੱਥਰ ਰੱਖਿਆ। ਕਾਬਿਲੇਗੌਰ ਹੈ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਪਾਰਕਿੰਗ 3.86 ਕਰੋੜ ਰੁਪਏ ਦੀ ਲਾਗਤ ਨਾਲ 47 ਹਜ਼ਾਰ ਵਰਗ ਫੁੱਟ ਵਿਚ ਬਣਾਈ ਗਈ ਹੈ। ਇੱਥੇ 50 ਕਾਰਾਂ ਅਤੇ 800 ਦੋ ਪਹੀਆ ਵਾਹਨ ਖੜ•ੇ ਹੋ ਸਕਦੇ ਹਨ।
ਇਸ ਮੌਕੇ ਇਕ ਅਹਿਮ ਐਲਾਨ ਕਰਦਿਆਂ ਸ. ਬਾਦਲ ਨੇ ਪਟਿਆਲਾ ਦੀ ਛੋਟੀ ਨਦੀ ਨੂੰ 13 ਕਰੋੜ ਰੁਪਏ ਦੀ ਲਾਗਤ ਨਾਲ ਪੱਕੀ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਦੇ ਸੁੰਦਰੀਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਇਹ ਪ੍ਰੋਜੈਕਟ ਜਲਦ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉੱਪ ਮੁੱਖ ਮੰਤਰੀ ਨੇ ਪਟਿਆਲਾ ਦੇ ਫੋਕਲ ਪੁਆਇੰਟ ਵਿਚ ਪੱਕੀਆਂ ਸੜਕਾਂ ਬਣਾਉਣ, ਮੁਰੰਮਤ ਕਰਨ ਅਤੇ ਫਾਇਰ ਟੈਂਡਰ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਦਾ ਪਟਿਆਲਾ-2 ਹਲਕੇ ਦੇ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਸਵਾਗਤ ਕੀਤਾ ਅਤੇ ਹਲਕੇ ਨੂੰ ਖੁੱਲ•ੇ ਦਿਲ ਨਾਲ ਵਿਕਾਸ ਗ੍ਰਾਂਟਾਂ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਹਲਕਾ ਪਟਿਆਲਾ -2 (ਦਿਹਾਤੀ) ਦੇ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ, ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਪੰਜਾਬ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸ਼੍ਰੀ ਸੁਰਜੀਤ ਸਿੰਘ ਕੋਹਲੀ, ਯੂਥ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਪਟਿਆਲਾ ਦੇ ਮੇਅਰ ਸ. ਅਮਰਿੰਦਰ ਸਿੰਘ ਬਜਾਜ, ਜ਼ਿਲ•ਾ ਪ੍ਰੀਸ਼ਦ ਦੇ ਚੇਅਰਮੈਨ ਸ. ਜਸਪਾਲ ਸਿੰਘ ਕਲਿਆਣ, ਪੰਜਾਬ ਸੈਰ ਸਪਾਟਾ ਨਿਗਮ ਦੇ ਚੇਅਰਮੈਨ ਸ਼੍ਰੀ ਸੁਰਜੀਤ ਸਿੰਘ ਅਬਲੋਵਾਲ, ਜ਼ਿਲ•ਾ ਯੋਜਨਾਂ ਕਮੇਟੀ ਦੇ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ, ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਸ੍ਰੀ ਵਿਸਨੂੰ ਸ਼ਰਮਾਂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ਼੍ਰੀ ਭਗਵਾਨ ਦਾਸ ਜੁਨੇਜਾ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਸ: ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸ਼੍ਰੀ ਇੰਦਰ ਮੋਹਨ ਸਿੰਘ ਬਜਾਜ, ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਸ਼੍ਰੀ ਹਰਪਾਲ ਜੁਨੇਜਾ, ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਸ. ਲਖਵੀਰ ਸਿੰਘ ਲੌਟ, ਮਾਰਕੀਟ ਕਮੇਟੀ ਪਟਿਆਲਾ ਦੇ ਵਾਈਸ ਚੇਅਰਮੈਨ ਸ. ਨਰਦੇਵ ਸਿੰਘ ਆਕੜੀ, ਜਥੇਦਾਰ ਲਾਭ ਸਿੰਘ ਦੇਵੀਨਗਰ,ਅਕਾਲੀ ਆਗੂ ਸ਼੍ਰੀ ਅਜੇ ਥਾਪਰ, ਸ੍ਰੀ ਛੱਜੂ ਰਾਮ ਸੋਫਤ, ਸ਼੍ਰੀ ਰਣਜੀਤ ਸਿੰਘ ਨਿੱਕੜਾ, ਐਸ.ਜੀ.ਪੀ. ਸੀ. ਮੈਂਬਰ ਸ਼੍ਰੀ ਸਤਵਿੰਦਰ ਸਿੰਘ ਟੌਹੜਾ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਨਿਰਮਲ ਸਿੰਘ ਹਰਿਆਊ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਸ਼ਵਿੰਦਰ ਸਿੰਘ ਹਲਕਾ ਨਾਭਾ ਦੇ ਇੰਚਾਰਜ ਸ਼੍ਰੀ ਮੱਖਣ ਸਿੰਘ ਲਾਲਕਾ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਮਨਜੋਤ ਸਿੰਘ ਚਹਿਲ, ਨਗਰ ਨਿਗਮ ਦੇ ਡਿਪਟੀ ਮੇਅਰ ਸ਼੍ਰੀ ਹਰਿੰਦਰ ਕੋਹਲੀ, ਇੰਜੀ: ਗੁਰਵਿੰਦਰ ਸਿੰਘ ਸ਼ਕਤੀਮਾਨ, ਪ੍ਰੋ: ਬਲਦੇਵ ਸਿੰਘ ਬੱਲੂਆਣਾ, ਸ. ਸੁਖਦਰਸ਼ਨ ਸਿੰਘ ਮਿਹੋਣ, ਸੱਭਰਵਾਲ, ਸ਼੍ਰੋਮਣੀ ਅਕਾਲੀ ਦਲ ਦੇ ਅਰਬਨ ਅਸਟੇਟ ਦੇ ਜਥੇਦਾਰ ਸ਼੍ਰੀ ਜੈਨ ਸਿੰਘ ਪੰਜਹੱਥਾ, ਬਾਲ ਅਧਿਕਾਰ ਸਟੇਟ ਕਮਿਸ਼ਨ ਦੇ ਮੈਂਬਰ ਡਾ: ਯਸ਼ਪਾਲ ਖੰਨਾ, ਜ਼ਿਲ•ਾ ਪਟਿਆਲਾ ਦੇ ਬੀ.ਜੇ.ਪੀ. ਦੇ ਸਾਬਕਾ ਪ੍ਰਧਾਨ ਸ਼੍ਰੀ ਅਰੁਣ ਗੁਪਤਾ,ਇੰਡਸਟਰੀ ਫੋਕਲ ਪੁਆਇੰਟ ਪਟਿਆਲਾ ਦੇ ਪ੍ਰਧਾਨ ਸ਼੍ਰੀ ਰਾਜੇਸ਼ ਸਿੰਗਲਾ ਸ਼੍ਰੀ ਬੱਬੀ ਖਹਿਰਾ , ਲਕਸ਼ਮੀ ਬਾਈ ਡੈਂਟਲ ਕਾਲਜ ਦੇ ਸ਼੍ਰੀ ਭਗਵਾਨ ਗੁਪਤਾ, ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਚਰਨਜੀਤ ਸਿੰਘ ਬਰਾੜ, ਬੀ.ਜੇ.ਪੀ. ਦੇ ਸਾਬਕਾ ਪ੍ਰਧਾਨ ਸ਼੍ਰੀ ਅਰੁਣ ਗੁਪਤਾ,ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਅਸ਼ਵਨੀ ਸ਼ਰਮਾ, ਆਈ.ਜੀ. ਪਟਿਆਲਾ ਜੋਨ ਸ਼੍ਰੀ ਪਰਮਰਾਜ ਸਿੰਘ ਉਮਰਾ ਨੰਗਲ, ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ, ਐਸ.ਐਸ.ਪੀ. ਸ਼੍ਰੀ ਗੁਰਮੀਤ ਸਿੰਘ ਚੌਹਾਨ, ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਪਰਮਿੰਦਰ ਸਿੰਘ ਗਿੱਲ, ਏ.ਡੀ.ਸੀ. (ਵਿਕਾਸ) ਸ਼੍ਰੀ ਕੁਮਾਰ ਸੌਰਵ ਰਾਜ, ਐਸ.ਡੀ.ਐਮ. ਪਟਿਆਲਾ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ ਨਾਭਾ ਡਾ: ਸਿਮਰਪ੍ਰੀਤ ਕੌਰ ਵਿਧਾਨ ਸਭਾ ਹਲਕਾ ਪਟਿਆਲਾ-2 ਦੇ ਵਾਰਡ ਨੰ: 14 ਤੋਂ 22, 27, ਅਰਬਨ ਅਸਟੇਟ ਅਤੇ ਪੰਜਾਬੀ ਯੂਨੀਵਰਸਿਟੀ ਇਲਾਕਿਆਂ ਅਤੇ ਵਾਰਡ ਨੰ: 2 ਤੋਂ 13 ਤੱਕ ਦੇ ੇ ਦੀਆਂ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਅਤੇ ਭਾਜਪਾ ਆਗੂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।















