ਅੰਮ੍ਰਿਤਸਰ : ਰਾਜ ਸਭਾ ਦੀ ਮੈਂਬਰਸ਼ਿਪ ਦੇ ਅਹੁਦੇ ਤੋਂ ਅਸਤੀਫੇ ਦੇ ਕੇ ਸਿਆਸਤ ਵਿਚ ਭੂਚਾਲ ਲਿਆਉਣ ਵਾਲੇ ਨਵਜੋਤ ਸਿੰਘ ਸਿੱਧੂ 25 ਜੁਲਾਈ ਨੂੰ ਆਪਣੀ ਅਗਲੀ ਰਣਨੀਤੀ ਦਾ ਖੁਲਾਸਾ ਕਰਨਗੇ। ਇਸ ਦੀ ਜਾਣਕਾਰੀ ਸਿੱਧੂ ਦੀ ਪਤਨੀ ਅਤੇ ਭਾਜਪਾ ਦੀ ਸੀ.ਪੀ. ਐਸ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਵਿਖੇ ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਦਿੱਤੀ।
ਸਿੱਧੂ ਦੇ ਅਸਤੀਫੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਉਨ੍ਹਾਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ। ਅਸਲ ਸੱਚ ਦਾ ਖੁਲਾਸਾ ਸਿੱਧੂ ਦਾ ਬਿਆਨ ਆਉਣ ਤੋਂ ਬਾਅਦ ਹੀ ਹੋਵੇਗਾ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਪਹਿਲਾਂ ਰਾਜ ਸਭਾ ਅਤੇ ਫਿਰ ਭਾਜਪਾ ‘ਚੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਜਾਣ ਦੇ ਕਿਆਸ ਲਗਾਏ ਜਾ ਰਹੇ। ਸਿੱਧੂ ਦਾ ਅਗਲਾ ਸਟੈਂਡ ਕੀ ਹੋਵੇਗਾ ਇਹ ਤਾਂ 25 ਜੁਲਾਈ ਨੂੰ ਹੀ ਪਤਾ ਲੱਗੇਗਾ।















