ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ‘ਤੇ FIR ਦਰਜ

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਲੁਧਿਆਣਾ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ ਇਹ ਮਾਮਲਾ ਮੋਗਾ ਦੇ ਰਹਿਣ ਵਾਲੇ ਅੰਮ੍ਰਿਤ ਪਾਲ ਸਿੰਘ ਮਹਿਰੋਂ ਦੇ ਖ਼ਿਲਾਫ਼ ਏ. ਸੀ. ਪੀ. ਸੁਮਿਤ ਸੂਦ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ, ਜਦੋਂ ਕਿ ਪੁਲਸ ਕੁੱਝ ਵੀ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਜੰਮ ਕੇ ਸ਼ਬਦੀ ਹਮਲੇ ਕੀਤੇ ਸਨ।